Monday, December 23, 2024

ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਪੱਲੀਆਂ ਕਲਾਂ ਤੇ ਪੱਲੀਆਂ ਖੁਰਦ ਵਿਖੇ ਵਿਕਾਸ ਕਾਰਜ਼ਾਂ ਦੀ ਸਮੀਖਿਆ

ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ਼ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਸਦਕਾ ਇਨ੍ਹਾਂ ਦੀ ਨੁਹਾਰ ਬਦਲ ਰਹੀ ਹੈ।ਵਿਧਾਇਕ ਅੰਗਦ ਸਿੰਘ ਵੱਲੋਂ ਹਲਕੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਕੀਤੇ ਜਾ ਰਹੇ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੀ ਲੜੀ ਤਹਿਤ ਅੱਜ ਪਿੰਡ ਪੱਲੀਆਂ ਕਲਾਂ ਅਤੇ ਪੱਲੀਆਂ ਖੁਰਦ ਦਾ ਦੌਰਾ ਕਰਨ ਮੌਕੇ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਬਾਵਜ਼ੂਦ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
                         ਇਸ ਦੌਰਾਨ ਉਨ੍ਹਾਂ ਦੋਵਾਂ ਪਿੰਡਾਂ ਵਿਚ 25 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਕਮਿਊਨਿਟੀ ਸੈਂਟਰ, ਸੋਲਰ ਲਾਈਟਾਂ, ਛੱਪੜ ਦੇ ਨਵੀਨੀਕਰਨ, ਵਾਟਰ ਰਿਚਾਰਜ ਸਟਰੱਕਚਰ ਤੇ ਸੋਕ ਪਿੱਟ, ਸਾਲਿਡ ਮੈਨੇਜਮੈਂਟ ਸਿਸਟਮ ਆਦਿ ਦੇ ਕੰਮ ਸ਼ਾਮਲ ਸਨ।ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਥੇ ਚੱਲ ਰਹੇ ਮੌਜ਼ੂਦਾ ਵਿਕਾਸ ਕਾਰਜ਼ਾਂ ਸਬੰਧੀ ਉਨ੍ਹਾਂ ਨਾਲ ਚਰਚਾ ਕੀਤੀ।ਉਨ੍ਹਾਂ ਪਿੰਡ ਵਾਸੀਆਂ ਲਈ ਸਾਰੀਆਂ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਦੋਵਾਂ ਪੰਚਾਇਤਾਂ ਨੂੰ ਹਰ ਸੰਭਵ ਸਹਿਯੋਗ ਕਰਨ ਦੀ ਵੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸਾਡਾ ਮਾਣ ਹਨ ਅਤੇ ਉਨ੍ਹਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣੀ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਮੌਕੇ ਬੀ.ਡੀ.ਪੀ.ਓ ਰਾਜੇਸ਼ ਚੱਢਾ, ਜੇ.ਈ ਬਲਬੀਰ, ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਸੋਇਤਾ, ਚਰਨ ਸਿੰਘ, ਸਰਪੰਚ ਪੱਲੀਆਂ ਕਲਾਂ ਜਰਨੈਲ ਸਿੰਘ, ਸਰਪੰਚ ਪੱਲੀਆਂ ਖੁਰਦ ਤਰਸੇਮ ਸਿੰਘ, ਪੰਚ ਗੁਰਚੈਨ ਲਾਲ, ਸਤਨਾਮ ਰਾਮ, ਪਰਮਜੀਤ ਸਿੰਘ, ਮੋਹਨ ਸਿੰਘ ਤੇ ਤਾਰਾ ਸਿੰਘ, ਪ੍ਰਕਾਸ਼ ਰਾਮ, ਭਗਤ ਰਾਮ, ਅਜੀਤ ਸਿੰਘ, ਜਸਵੀਰ ਸਿੰਘ, ਰਾਕੇਸ਼ ਕੁਮਾਰ, ਕੁਲਵਿੰਦਰ ਰਾਮ, ਦਿਲਬਾਗ ਸਿੰਘ, ਕੁਲਵੀਰ ਸਿੰਘ, ਅਵਤਾਰ ਸਿੰਘ, ਕਮਲ ਸਿੰਘ, ਸੰਤੋਖ ਸਿੰਘ, ਨਿਰਮਲ ਸਿੰਘ, ਸੁੱਚਾ ਸਿੰਘ, ਸੋਮ ਨਾਥ, ਜੀ.ਆਰ.ਐਸ ਹਰਜਿੰਦਰ, ਰਵਿੰਦਰ, ਗੁਰਦੀਪ ਤੇ ਹੋਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …