Wednesday, September 2, 2026

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ਼

ਪੁਲਿਸ ਨੇ 791 ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ

ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਇਕ ਮੁਕੱਦਮਾ ਦਰਜ਼ ਕੀਤਾ ਗਿਆ ਜਦਕਿ ਬਿਨਾਂ ਮਾਸਕ ਵਾਲੇ 791 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਧਰੁਵ ਸਿੰਘ, ਵਾਸੀ ਰਾਜਪੂਤ ਮੁਹੱਲਾ ਵਾਰਡ ਨੰਬਰ 8 ਬਲਾਚੌਰ ਖਿਲਾਫ਼ ਲਾਕਡਾੳੂਨ ਦੌਰਾਨ ਕਰਿਆਨੇ ਦੀ ਦੁਕਾਨ ਖੋਲ੍ਹਣ ਕਾਰਨ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।
                   ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 791 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …