Thursday, February 26, 2026

ਜ਼ਿਲ੍ਹਾ ਹਸਪਤਾਲ ’ਚ ਹੁਣ ਆਕਸੀਜਨ ਦੀ ਨਹੀਂ ਆਵੇਗੀ ਕੋਈ ਕਮੀ

ਸੈਂਟਰੀਐਂਟ ਫਾਰਮਾਸੂਟੀਕਲਸ ਟੋਂਸਾ ਨੇ ਹਸਪਤਾਲ ਨੂੰ ਭੇਟ ਕੀਤੇ 20 ਆਕਸੀਜਨ ਕੰਸਨਟਰੇਟਰ

ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ, ਕਿਉਂਕਿ ਸੈਂਟਰੀਐਂਟ ਫਾਰਮਾਸੂਟੀਕਲਸ ਇੰਡੀਆ ਪ੍ਰਾਈਵੇਟ ਲਿਮਟਿਡ, ਟੋਂਸਾ ਵੱਲੋਂ ਅੱਜ ਮਰੀਜ਼ਾਂ ਲਈ ਹਸਪਤਾਲ ਨੂੰ 20 ਆਕਸੀਜਨ ਕੰਸਨਟਰੇਟਰ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਮੌਜ਼ੂਦਗੀ ਵਿਚ ਕੰਪਨੀ ਦੇ ਸੀ.ਐਸ.ਆਰ ਹੈਡ ਸ਼ਿਵ ਚਰਨ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਇਹ ਕੰਸਨਟਰੇਟਰ ਸਿਵਲ ਹਸਪਤਾਲ ਨੂੰ ਸੌਂਪੇ ਗਏ।ਇਨ੍ਹਾਂ ਆਕਸੀਜਨ ਕੰਸਨਟਰੇਟਰਾਂ ਵਿੱਚ 10 ਲੀਟਰ ਵਾਲੇ 15 ਅਤੇ 5 ਲੀਟਰ ਵਾਲੇ 5 ਕੰਸਨਟਰੇਟਰ ਸ਼ਾਮਲ ਹਨ।
              ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੰਪਨੀ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕੋਵਿਡ ਮਰੀਜ਼ਾਂ ਨੂੰ ਹੋਰ ਵਧੀਆ ਢੰਗ ਨਾਲ ਇਲਾਜ ਸੁਵਿਧਾਵਾਂ ਮੁਹੱਈਆ ਹੋ ਸਕਣਗੀਆਂ।ਉਨ੍ਹਾਂ ਕਿਹਾ ਕਿ ਸੈਂਟਰੀਐਂਟ ਵੱਲੋਂ ਪਹਿਲਾਂ ਵੀ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਸ਼ਲਾਘਾਯੋਗ ਕਾਰਜ ਕੀਤੇ ਗਏ ਹਨ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਅਤੇ ਜ਼ਿਲ੍ਹਾ ਹਸਪਤਾਲ ਦੇ ਸਮੁੱਚੇ ਸਟਾਫ ਵੱਲੋਂ ਸੀ.ਐਸ.ਆਰ ਹੈਡ ਸ਼ਿਵ ਚਰਨ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ।
            ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਿਵਲ ਹਸਪਤਾਲ ਵਿਖੇ ਨਿਰਮਾਣ ਅਧੀਨ ਆਕਸੀਜਨ ਪਲਾਂਟ ਦਾ ਦੌਰਾ ਵੀ ਕੀਤਾ ਗਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਦਾਇਤ ਕੀਤੀ ਕਿ ਆਕਸੀਜਨ ਪਲਾਂਟ ਦੇ ਨਿਰਮਾਣ ਕਾਰਜ ਦੀ ਰੋਜ਼ਾਨਾ ਪ੍ਰਗਤੀ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ।
ਇਸ ਮੌਕੇ ਡਾ. ਅਜੇ ਬਸਰਾ, ਡਾ. ਨੀਨਾ ਸ਼ਾਂਤ, ਡਾ. ਜੋਤੀ, ਸਿਸਟਰ ਰਾਜ, ਪਰਮਵੀਰ ਪਿ੍ਰੰਸ, ਤਰਸੇਮ ਲਾਲ, ਅਜੇ ਕੁਮਾਰ, ਰਾਜੇਸ਼ ਕੁਮਾਰ ਤੋਂ ਇਲਾਵਾ ਸੈਂਟਰੀਐਂਟ ਫਾਰਮਾਸੂਟੀਕਲਸ ਤੋਂ ਬਬੀਤਾ, ਸੁਜਾਤਾ, ਅਨੁਰਾਧਾ ਅਤੇ ਮੁਹੰਮਦ ਸਦੀਕ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …