ਸਮਰਾਲਾ, 1 ਜਨ (ਇੰਦਰਜੀਤ ਸਿੰਘ ਕੰਗ) – ਉਘੀ ਸਮਾਜ ਸੇਵਿਕਾ ਤੇ ਸਾਬਕਾ ਖਜ਼ਾਨਾ ਅਫਸਰ ਬੀਬੀ ਕਮਲਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ
ਗਏ।ਚੰਡੀਗੜ੍ਹ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੀਬੀ ਕਮਲਜੀਤ ਕੌਰ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਸੇ ਦੌਰਾਨ ਕਮਲਜੀਤ ਕੌਰ ਸਮਰਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕੇ ਹੋਏ ਹਨ।ਇਨ੍ਹਾਂ ਦੋਹਾਂ ਪਾਰਟੀਆਂ ਨੇ ਆਪਣੇ ਸਰਕਾਰਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਤਪਰ ਹਨ।ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹਨ।
ਸਮਾਗਮ ਵਿੱਚ ਹਰਚੰਦ ਸਿੰਘ ਬਰੱਸਟ ਜਨਰਲ ਸਕੱਤਰ, ਵਿਧਾਇਕ ਜੈ ਕਿਸ਼ਨ ਰੋੜੀ, ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media