Thursday, February 26, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਹਪੁਰਕੰਡੀ ਡੈਮ ‘ਤੇ ਵੈਕਸੀਨੇਸ਼ਨ ਕੈਂਪ

ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਡੈਮ ਦੀ ਸਾਈਟ ‘ਤੇ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਡੈਮ ਤੇ ਕੰਮ ਕਰ ਰਹੀ ਲੈਬਰ/ਮਜ਼ਦੂਰਾਂ/ਵੀਕਰ ਸੈਕਸ਼ਨ ਦੀ ਲੈਬਰ ਕਾਰਡ ਦਾ ਪੰਜੀਕਰਣ ਕੀਤਾ ਗਿਆ ਅਤੇ ਨਾਲ ਹੀ ਕਰੋਨਾ ਮਹਾਮਾਰੀ ਦੇ ਬਚਾਅ ਲਈ ਟੀਕਾਕਰਣ ਕੀਤਾ ਗਿਆ ।
               ਕੈਂਪ ਦੋਰਾਨ ਰੰਜੀਵ ਪਾਲ ਸਿੰਘ ਚੀਮਾ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਇਸ ਕੈਂਪ ਵਿਚ ਸ਼ਾਮਲ ਹੋਏ ਮਜ਼ਦੂਰਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਫ੍ਰੀ ਲੀਗਲ ਏਡ ਸਕੀਮਾਂ, ਪੰਜਾਬ ਵਿਕਟਮ ਮੁਆਵਜਾ ਸਕੀਮ ਅਤੇ ਲੋਕ ਅਦਾਲਤਾਂ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk@pulsa.gov.in `ਤੇ ਸੰਪਰਕ ਕਰ ਸਕਦੇ ਹੋ ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕਰੋਨਾ ਮਹਾਮਾਰੀ ਤੋਂ ਬਚਾਓ ਬਾਰੇ ਵੀ ਜਾਣਕਾਰੀ ਦਿੱਤੀ ਗਈ।
                ਇਸ ਮੋਕੇ ਤੇ ਕੰਵਰ ਡਾਵਰ, ਲੇਬਰ ਕਮ ਕੰਨਸੀਲੇਸ਼ਨ ਅਫਸਰ, ਸ੍ਰੀ ਮਨੋਜ ਕੁਮਾਰ ਲੇਬਰ ਇੰਨਫੋਰਸਮੈਂਟ ਅਫਸਰ, ਸ੍ਰੀ ਅਮਿਤ ਕੁਮਾਰ ਕੰਪਿਉਟਰ ਅਪਰੇਟਰ ਅਤੇ ਸ੍ਰੀ ਰਾਜਸੇਖਰ, ਜੀ.ਐਮ ਸੋਮਾ ਕੰਟਰਕਸਨ ਵੀ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …