ਅੰਮਿ੍ਰਤਸਰ, 1ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ
ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਚੱਲ ਰਹੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ ਦੀ ਮੁਕੰਮਲ ਪਾਬੰਦੀ ਲਗਾਈ ਹੈ।ਉਨਾਂ ਕਿਹਾ ਹੈ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।ਹੁਕਮ 10 ਜੂਨ 2021 ਤੱਕ ਲਾਗੂ ਰਹੇਗਾ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media