ਸੰਗਰੂਟ, 1 ਜੂਨ (ਜਗਸੀਰ ਲੌਂਗੋਵਾਲ ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੱਦੇ ‘ਤੇ ਪਾਰਟੀ ਅਹੁੱਦੇਦਾਰਾਂ ਨੇ ‘ਮੋਦੀ ਗੱਦੀ ਛੱਡੋ’ ਦੇ ਨਾਅਰੇ ਹੇਠ ਸੁਨਾਮ
ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜਿਲ੍ਹਾ ਆਗੂ ਬਾਬਾ ਘੁਮੰਡ ਸਿੰਘ ਉਗਰਾਹਾਂ, ਜਿਲ੍ਹਾ ਮੀਤ ਪ੍ਰਧਾਨ ਅਤੇ ਸੁਨਾਮ ਬਲਾਕ ਦੀ ਪ੍ਰਧਾਨ ਜਸਪਾਲ ਕੌਰ ਜਖੇਪਲ ਨੇ ਕਿਹਾ ਕਿ ਚੰਗੇ ਦਿਨਾਂ ਦੇ ਨਾਂ ਤੇ ਸੱਤਾ ਵਿੱਚ ਆਈ ਭਾਜਪਾ ਸਰਕਾਰ ਨੇ ਆਪਣੇ 7 ਸਾਲਾਂ ਦੇ ਕਾਰਜ਼ਕਾਲ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਦੇ ਉਲਟ ਹੀ ਨੀਤੀਆਂ ਲਾਗੂ ਕੀਤੀਆਂ ਹਨ, ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦੇਣ ਦੀ ਥਾਂ ਕਰੋੜਾਂ ਲੋਕਾਂ ਤੋਂ ਰੁਜ਼ਗਾਰ ਖੋਹ ਲਿਆ ਹੈ।ਕਰੋਨਾ ਮਹਾਮਾਰੀ ਸਮੇਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਥਾਂ ਰੱਬ ਆਸਰੇ ਛੱਡ ਦਿੱਤਾ ਗਿਆ ਹੈ।ਜਿਸ ਕਾਰਨ ਲੱਖਾਂ ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਨਿੱਤ ਦਿਨ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਲੋਕਾਂ ਦੀ ਅੰਨੀ ਲੁੱਟ ਕਰਕੇ ਪੂੰਜੀਪਤੀਆਂ ਅਤੇ ਕੰਪਨੀਆਂ ਦੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ, ਵਧ ਰਹੀ ਮਹਿੰਗਾਈ ਕਾਰਨ ਕਰੋੜਾਂ ਗਰੀਬ ਲੋਕ ਭੁਖਮਰੀ ਦਾ ਸ਼ਿਕਾਰ ਹੋ ਰਹੇ ਹਨ।ਦਲਿਤ ਅਤੇ ਘੱਟ ਗਿਣਤੀ ਲੋਕ ਇਸ ਸਮੇਂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਇਸ ਲਈ ਮੋਦੀ ਸਰਕਾਰ ਨੂੰ ਸੱਤਾ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਪਾਸ ਕਰਕੇ ਅਤੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਮਾਰੂ ਸੋਧਾਂ ਕਰਕੇ ਕੇਂਦਰੀ ਸਰਕਾਰ ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਕੰਪਨੀਆਂ ਨੂੰ ਵੇਚ ਰਹੀ ਹੈ ਤੇ ਖੇਤੀ ਵਿਰੋਧੀ ਕਾਨੂੰਨਾ ਖਿਲਾਫ਼ ਦਿੱਲੀ ਵਿਖੇ ਸੰਘਰਸ਼ ਵਿੱਚ ਹੋ ਰਹੀਆਂ ਕਿਸਾਨਾਂ, ਮਜ਼ਦੂਰਾਂ ਦੀਆਂ ਮੌਤਾਂ ‘ਤੇ ਵੀ ਮੋਦੀ ਸਰਕਾਰ ਨੂੰ ਤਰਸ ਨਹੀਂ ਆ ਰਿਹਾ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕੰਪਨੀਆਂ ਦੇ ਮੁਨਾਫੇ ਲਈ ਮਜ਼ਦੂਰਾਂ, ਕਿਸਾਨਾਂ ਨੂੰ ਮੌਤ ਦੇ ਮੂੰਹ ਪਾ ਰਹੀ ਹੈ ਇਸ ਲਈ ਮਜ਼ਦੂਰ ਅਤੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਦੇ ਮੈਦਾਨ ਵਿੱਚ ਹਨ।
ਇਸ ਸਮੇਂ ਪਾਰਟੀ ਆਗੂ ਰਾਣੀ ਕੌਰ ਸੁਨਾਮ, ਮੇਲਾ ਸਿੰਘ ਉਗਰਾਹਾਂ, ਹਰਪ੍ਰੀਤ ਕੌਰ ਉਗਰਾਹਾਂ, ਤੇਜ ਕੌਰ ਅਤੇ ਬਬੀਤਾ ਕੌਰ ਸੁਨਾਮ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media