ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜੁਆਨ ਵੱਲੋਂ ਕਿਰਪਾਨ
ਪਹਿਨ ਕੇ ਭੰਗੜਾ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕਕਾਰਾਂ ਵਿਚੋਂ ਕਿਰਪਾਨ ਅਣਿਖੜਵਾਂ ਅੰਗ ਹੈ ਜੋ ਸਿੱਖ ਦੀ ਰਹਿਣੀ ਦਾ ਅਹਿਮ ਹਿੱਸਾ ਹੈ।ਕੁੱਝ ਕੇਸ ਰਹਿਤ ਨੌਜਵਾਨਾਂ ਵੱਲੋਂ ਮਜ਼ਾਕ ਉਡਾਉਂਦਿਆਂ ਇਸ ਨੂੰ ਪਹਿਣ ਕੇ ਭੰਗੜਾ ਪਾਇਆ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਧਾਮੀ ਨੇ ਕਿਹਾ ਕਿ ਇਸ ਸਬੰਧੀ ਸਾਈਬਰ ਕਰਾਈਮ ਸੈਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ, ਤਾਂ ਕਿ ਇਨ੍ਹਾਂ ਨੌਜੁਆਨਾਂ ਦਾ ਪਤਾ ਲਗਾ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰ ਸਕੇ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media