ਲੈਵਲ-3 ਦੇ ਦੋ ਮਰੀਜ਼ ਹੋਏ ਸਿਹਤਯਾਬ
ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ‘ਚ ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਵਿਰੁੱਧ
ਵੱਡੀ ਪ੍ਰਾਪਤੀ ਹਾਸਲ ਕਰਦਿਆਂ ਮਿਸ਼ਨ ਫਤਹਿ ਦੇ ਰਾਹ ‘ਤੇ ਚਾਲੇ ਪਾ ਦਿੱਤੇ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸਹਿਰ ਵਿੱਚ ਸਥਾਪਿਤ ਕੀਤੀ ਗਈ ਲੈਵਲ-3 ਦੀ ਸਹੂਲਤ ਵਿਚੋਂ ਅੱਜ ਦੋ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪਿਛਲੇ ਦਿਨੀਂ ਲੈਵਲ-3 ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਸੀ।ਸਿਹਤ ਵਿਭਾਗ ਦੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਨੇ ਕੋਰੋਨਾ ਮਰੀਜ਼ਾਂ ਨੂੰ ਬਿਮਾਰੀ ਤੋਂ ਉਭਰਨ ਲਈ ਨਿਸਵਾਰਥ ਸੇਵਾ ਕੀਤੀ। ਕੋਰੋਨਾ ਮਰੀਜ਼ਾਂ ਨੂੰ ਘਰ ਰਵਾਨਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਨੇ ਉਨ੍ਹਾਂ ਨੂੰ ਫਲ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀਆਂ ਅਲਾਮਤਾਂ ਨੂੰ ਨਜ਼ਰ ਅੰਦਾਜ਼ ਨਾ ਕਰਨ ਅਤੇ ਜਿੰਨਾ ਛੇਤੀ ਸੰਭਵ ਹੋਵੇ, ਕੋਰੋਨਾ ਦਾ ਟੈਸਟ ਜ਼ਰੂਰ ਕਰਵਾਉਣ।ਉਨ੍ਹਾਂ ਦੱਸਿਆ ਕਿ ਕੋਰੋਨਾ ਮਰੀਜ਼ ਜਦੋਂ ਹਸਪਤਾਲਾਂ ਵਿਚ ਪਹੁੰਚਦੇ ਹਨ ਤਾਂ ਉਦੋਂ ਬਿਮਾਰੀ ਬਹੁਤ ਵਿਗੜ ਚੁੱਕੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਿੱਧੇ ਲੈਵਲ-2 ਜਾਂ ਲੈਵਲ-3 ਵਿਚ ਦਾਖਲ ਕਰਨਾ ਪੈਂਦਾ ਹੈ।
ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵੱਲੋਂ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ ਗਿਆ।ਉਨ੍ਹਾਂ ਨੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਲੈਵਲ-3 ਦੇ ਦੋ ਮਰੀਜ਼ਾਂ ਵੱਲੋਂ ਕੋਰੋਨਾ ਉੱਤੇ ਫਤਹਿ ਪਾਉਣ ਸ਼ੁੱਭਕਾਮਨਾਵਾਂ ਦੇ ਕੇ ਘਰ ਰਵਾਨਾ ਕੀਤਾ।
ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਦੇ ਡਾ ਨਿਰਮਲ, ਬੇਹੋਸ਼ੀ ਦੇ ਮਾਹਿਰ ਡਾਕਟਰ ਅਜੇ ਬਸਰਾ, ਡਾ. ਨੀਨਾ ਸ਼ਾਂਤ, ਡਾ. ਜੋਤੀ, ਆਰ.ਐਮ.ਓ ਡਾ. ਗੁਲਵਿੰਦਰ ਕੌਰ, ਬਲਾਕ ਐਜੂਕੇਟਰ ਤਰਸੇਮ ਲਾਲ ਤੇ ਸਮੂਹ ਆਰ.ਐਮ.ਆਈ, ਸੀਨੀਅਰ ਨਰਸਿੰਗ ਅਫਸਰ ਰਾਜ ਰਾਣੀ ਤੇ ਸਮੂਹ ਸਟਾਫ, ਸਫਾਈ ਸੇਵਕ ਅਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਬਹੁਤ ਹੀ ਵਧੀਆ ਸਿਹਤ ਸੇਵਾਵਾ ਦਿੱਤੀਆਂ ਜਾਂਦੀਆਂ ਹਨ।
ਇਸ਼੍ਹ ਮੌਕੇ ਡਾ. ਸਤਵਿੰਦਰ ਸਿੰਘ, ਡਾ. ਬਰਿੰਦਰ ਸਿਸਟਰ ਰਾਜ, ਪਰਮਵੀਰ ਪ੍ਰਿੰਸ, ਗੁਰਤੇਜ ਸਿੰਘ, ਰਾਜੇਸ਼ ਕੁਮਾਰ, ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੇ ਸਮੂਹ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵਲੋਂ ਸਹਿਯਗ ਦਿੱਤਾ ਗਿਆ।
Punjab Post Daily Online Newspaper & Print Media