ਭਾਈ ਸ਼ਖੀਰਾ ਵਲੋਂ ਸਲਾਨਾ ਸ਼ਹੀਦੀ ਵਰ੍ਹੇਗੰਢ ‘ਤੇ ਪਹੁੰਚਣ ਦੀ ਅਪੀਲ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸੇਵਾ ਸਿਮਰਨ ਤੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ 6 ਜੂਨ 1984 ਨੂੰ ਭਾਰਤੀ ਫੋਜਾਂ ਵਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਅਤੇ ਘੱਲੂਘਾਰਾ ਦੀ 37ਵੀਂ ਸਲਾਨਾ ਵਰ੍ਹੇਗੰਢ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ।
2015 ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 6 ਜੂਨ ਦਿਨ ਐਤਵਾਰ ਨੂੰ ਸਵੇਰੇ 6.00 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਹੋਵੇਗਾ।ਇਸ ਉਪਰੰਤ 6 ਜੂਨ 1984 ਨੂੰ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਜਲੀਆਂ ਦਿੱਤੀਆ ਜਾਣਗੀਆਂ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਭਾਈ ਜਰਨੈਲ ਸਿੰਘ ਸ਼ਖੀਰਾ ਨੇ ਅੱਗੇ ਦੱਸਿਆ ਕਿ ਇਸ ਮੋਕੇ 2015 ਦੇ ਸਰਬੱਤ ਖਾਲਸਾ ਸੰਮੇਲਨ ਦੋਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਮ ਸੰਦੇਸ਼ ਪੜਣਗੇ।ਉਨ੍ਹਾਂ ਦੇਸ਼ ਵਿਦੇਸ਼ ਦੀਆ ਸੰਗਤਾਂ, ਪੰਥਕ ਹਿਤੈਸ਼ੀਆਂ ਤੇ ਪੰਥ ਦਰਦੀਆਂ ਨੂੰ ਹੁੰਮ ਹੁੰਮਾ ਕੇ ਸਲਾਨਾ ਸ਼ਹੀਦੀ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ।