Monday, December 23, 2024

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਕੂਲ ਪੱਧਰੀ ਲੇਖ ਮੁਕਾਬਲੇ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ।ਮੈਡਮ ਆਦਰਸ਼ ਸ਼ਰਮਾ ਨੋਡਲ ਅਫਸਰ ਵਿੱੱੱੱੱਦਿਅਕ ਮੁਕਾਬਲੇ ਅੰਮ੍ਰਿਤਸਰ ਨੇ ਦੱਸਿਆ ਕਿ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਦੀ ਅਗਵਾਈ ਹੇਠ ਲੇਖ ਲਿਖਣ ਦੇ ਆਨਲਾਈਨ ਮੁਕਾਬਲਿਆਂ ਵਿੱਚ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਗਾਈਡ ਅਧਿਆਪਕਾਂ ਦੀ ਅਗਵਾਈ ‘ਚ ਹਿੱਸਾ ਲਿਆ।ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਲੋਂ ਕਰਵਾਏ ਆਨਲਾਈਨ ਮੁਕਾਬਲਿਆਂ ਦੇ ਐਲਾਨੇ ਨਤੀਜਿਆਂ ਵਿੱਚ ਸੈਕੰਡਰੀ ਵਰਗ ‘ਚ ਕਿਰਨਜੋਤ ਕੌਰ ਨੇ ਪਹਿਲਾ ਅਤੇ ਵੰਸ਼ਿਕਾ ਸਚਦੇਵਾ ਨੇ ਦੂਜਾ ਅਤੇ ਮਿਡਲ ਵਰਗ ਵਿੱਚ ਮਿਹਰਪ੍ਰੀਤ ਕੌਰ ਨੇ ਪਹਿਲਾ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।
                   ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਲੋਂ ਕਰਵਾਏ ਮੁਕਾਬਲਿਆਂ ਵਿੱਚ ਗੁਰਬਿੰਦਰ ਸਿੰਘ ਨੇ ਪਹਿਲਾ ਅਤੇ ਨਵਨੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।ਮੈਡਮ ਸ਼ਰਮਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਜਾਰੀ ਰਹਿਣਗੇ।11 ਜੂਨ ਤੋਂ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋਣਗੇ।ਜਿਨ੍ਹਾਂ ਵਿੱਚ ਸਕੂਲ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਹਿੱਸਾ ਲੈਣਗੇ।
                     ਇਸ ਮੌਕੇ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਾਕੇਸ਼ ਗੁਲਾਟੀ ਲੈਕਚਰਾਰ ਕੋਟ ਬਾਬਾ ਦੀਪ ਸਿੰਘ, ਸ੍ਰੀਮਤੀ ਬਿਮਲਾ, ਨਵਦੀਪ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …