Friday, June 12, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 982 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-49 ਦੇ ਕੀਤੇ ਚਲਾਨ

ਨਵਾਂਸ਼ਹਿਰ, 3 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 982 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 49 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
              ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …