ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਹਰਕਮਲਪ੍ਰੀਤ ਸਿੰਘ ਖੱਖ ਵਲੋਂ ਅੱਜ ਐਸ.ਐਸ.ਪੀ ਕਪੂਰਥਲਾ ਦਾ ਅਹੱਦਾ ਸੰਭਾਲਿਆ ਗਿਆ ਹੈ।ਉਹ ਕੰਵਰਦੀਪ
ਕੌਰ ਆਈ.ਪੀ.ਐਸ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ ਵਜੋਂ ਤਾਇਨਾਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਉਹ ਪੀ.ਏ.ਪੀ ਦੀ 7ਵੀਂ ਬਟਾਲੀਅਨ ਦੇ ਕਮਾਂਡੈਂਟ ਤੇ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਵਜੋਂ ਸੇਵਾ ਨਿਭਾਅ ਰਹੇ ਸਨ।
ਪੰਜਾਬ ਪੁਲਿਸ ਦੀ ਇੱਕ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਅਤੇ ਜਿਲੇ ਦੇ ਉਚ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ, ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਵਰਤਣ ਦੇ ਨਾਲ-ਨਾਲ ਕੋਵਿਡ ਵਿਰੁੱਧ ਲੜਾਈ ਵਿੱਚ ਹੋਰ ਤਨਦੇਹੀ ਨਾਲ ਲੋਕ ਸੇਵਾ ਕੀਤੀ ਜਾਵੇਗੀ।
ਇਸ ਮੌਕੇ ਐਸ.ਪੀ ਜਸਬੀਰ ਸਿੰਘ, ਐਸ.ਪੀ ਵਿਸ਼ਾਲਜੀਤ ਸਿੰਘ, ਡੀ.ਐਸ.ਪੀ ਸੁਰਿੰਦਰ ਸਿੰਘ, ਸਰਵਣ ਸਿੰਘ, ਸਰਬਜੀਤ ਰਾਏ ਤੇ ਹੋਰ ਉਚ ਅਧਿਕਾਰੀ ਮੌਜ਼ੂਦ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media