ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੱਜ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਰਾਮ ਕੁਮਾਰ
ਸਿੰਗਲਾ ਇਚਾਰਜ਼ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ ਜੱਜ ਸਾਹਿਬਾਨ ਵਲੋਂ ਜੇਲ੍ਹ ਵਿੱਚ ਬੰਦ ਬਿਮਾਰ ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਉਪਲੱਬਧ ਕਰਵਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ।ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹਵਾਲਾਤੀਆਂ ਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਤੇ ਵਾਰ-ਵਾਰ ਸਾਬਣ ਨਾਲ ਹੱਥ ਧੋਣ ਸਬੰਧੀ ਜਾਣੂ ਕਰਵਾਉਣ ਲਈ ਵੀ ਕਿਹਾ ਗਿਆ।
ਇਸ ਤੋਂ ਇਲਾਵਾ ਉਚ ਤਾਕਤੀ ਕਮੇਟੀ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਛੋਟੇ ਜ਼ੁਰਮਾਂ ਵਾਲੇ ਕੇਸਾਂ ਵਿੱਚ ਅੰਤਰਿਮ ਜਮਾਨਤ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਸਰਬਜੀਤ ਰਾਏ ਡੀ.ਐਸ.ਪੀ ਡਿਟੈਕਟਿਵ, ਮਹੇਸ਼ ਕੁਮਾਰ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ, ਬਲਜੀਤ ਸਿੰਘ ਘੁੰਮਣ ਸੁਪਰਡੈਂਟ ਕੇਂਦਰੀ ਜੇਲ੍ਹ, ਸ੍ਰੀਮਤੀ ਆਰਤੀ ਮਹਿਤਾ ਸਹਾਇਕ ਜਿਲ੍ਹਾ ਅਟਾਰਨੀ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media