Friday, July 3, 2026

ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ ਹੁਕਮ ਜਾਰੀ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪਬਲਿਕ ਹਿੱਤ ਵਿੱਚ ਕਈ ਹੁਕਮ ਜਾਰੀ ਕੀਤੇ ਹਨ।ਜਿੰਨਾਂ ਵਿੱਚ ਸਮੂਹ ਪੀ.ਜੀ ਦੇ ਪ੍ਰਬੰਧਕਾਂ ਨੂੰ ਪੀ.ਜੀ ਦੀ ਰਜਿਸਟਰੇਸ਼ਨ ਕਰਵਾਉਣਾ ਅਤੇ ਇਹਨਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣਾ ਸ਼ਾਮਲ ਹੈ।ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹੇਗਾ।
               ਉਨਾਂ ਕਿਹਾ ਕਿ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਇਲਾਕੇ ਦੇ ਸਬੰਧਤ ਥਾਣੇ ਨੂੰ ਮੁਹੱਈਆ ਕਰਵਾਉਣਾ ਲਾਜ਼ਮੀ ਹੈ।ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸ ਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ।
         ਇਸੇ ਤਰਾਂ ਮਾਲਕ ਮਕਾਨ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਊਂ ਤੌਰ ‘ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇਗਾ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ।
                  ਤੈਅਸ਼ੁਦ ਮਾਲਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਅਤੇ ਪਟਾਕੇ ਮਾਰ ਕੇ ਸ਼ੋਰ ਪ੍ਰਦੂਸ਼ਣ ਫੈਲਾਉਣ ‘ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 30 ਜੁਲਾਈ 2021 ਤੱਕ ਲਾਗੂ ਰਹਿਣਗੇ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …