Monday, March 2, 2026

ਅੰਮ੍ਰਿਤਸਰ ਪੁਲਿਸ ਨੇ ਘੱਲੂਘਾਰੇ ਦੇ ਸਬੰਧ ‘ਚ ਚਲਾਈ ਵਿਸ਼ੇਸ਼ ਮੁਹਿੰਮ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵਲੋਂ ਅੱਜ ਘੱਲੂਘਾਰੇ ਦੇ ਸਬੰਧ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ, ਪੈਟਰੋਲਿੰਗ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ।
                       ਐਸ.ਆਈ ਸੁਲੱਖਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੀ ਪੁਲਿਸ ਲੋਕਾਂ ਦੀ ਸੁਰੱਖਿਆ ਵਾਸਤੇ ਹਮੇਸ਼ਾਂ ਤਤਪਰ ਹੈ।ਇਸ ਮੌਕੇ ਏ.ਐਸ.ਆਈ ਦਵਿੰਦਰ ਸਿੰਘ, ਜਸਪਿੰਦਰ ਸਿੰਘ, ਤਰਸੇਮ ਸਿੰਘ, ਮੁਖਤਿਆਰ ਸਿੰਘ, ਚੌਂਕੀ ਇੰਚਾਰਜ਼ ਗੋਲਡਨ ਐਵੀਨਿਊ ਜਸਪਾਲ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …