Friday, October 16, 2026

ਵਾਤਾਵਰਨ ਦੀ ਸੰਭਾਲ ‘ਚ ਹਰ ਨਾਗਰਿਕ ਦਾ ਸਹਿਯੋਗ ਅਹਿਮ – ਡਿਪਟੀ ਕਮਿਸ਼ਨਰ

ਰੀਵੈਮਪਡ ਮਿਸ਼ਨ ਤੰਦਰੁਸਤ ਪੰਜਾਬ ਲਾਂਚ ਕਰਨ ਲਈ ਕਰਵਾਏ ਆਨਲਾਈਨ ਸਮਾਗਮ ‘ਚ ਕੀਤੀ ਸ਼ਿਰਕਤ

ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਵਾਤਾਵਰਨ ਦੀ ਸੰਭਾਲ ਲਈ ਜਿਥੇ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹਰ ਨਾਗਰਿਕ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਵਾਤਾਵਰਨ ਸੰਭਾਲ ਵਿੱਚ ਹਿੱਸਾ ਪਾਵੇ।
                  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪੰਜਾਬ ਸਰਕਾਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੀਵੈਮਪਡ ਮਿਸ਼ਨ ਤੰਦਰੁਸਤ ਪੰਜਾਬ ਲਾਂਚ ਕਰਨ ਲਈ ਕਰਵਾਏ ਆਨਲਾਈਨ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਕੀਤਾ।
                  ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਵਾਤਾਵਰਨ ਦਿਵਸ ਦੀ ਵਧਾਈ ਦਿਤੀ ਅਤੇ ਦੱਸਿਆ ਕਿ ਜਿਲੇ ਵਿਚ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਇਕ ਲੱਖ ਪੌਦੇ ਲਗਾਏ ਜਾਣਗੇ।ਜ਼ਿਲ੍ਹੇ ਦੇ ਪਿੰਡਾਂ ਦੀ ਸਾਫ਼ ਸਫ਼ਾਈ ਲਈ ਪਿੰਡਾਂ ਦੇ ਕਲੱਸਟਰ ਬਣਾ ਕੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰ ਕੇ ਉਸ ਦੇ ਪ੍ਰਬੰਧਨ ਅਤੇ ਖਾਦ ਆਦਿ ਬਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੀਵੈਮਪਡ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਹੜੇ ਟੀਚੇ ਮਿਥੇ ਗਏ ਹਨ, ਉਨ੍ਹਾਂ ਦੀ ਪੂਰਤੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
                        ਇਸ ਮੌਕੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਤੇ ਸੁਪਰਡੈਂਟ ਸਾਹਿਲ ਉਬਰਾਏ ਆਦਿ ਹਾਜਰ ਸਨ ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …