ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਸਾਫ ਸੁਥਰਾ ਬਣਾਏ ਰੱਖਣ ਲਈ ਮੇਅਰ ਕਰਮਜੀਤ ਸਿੰਘ
ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਯੋਗ ਉਪਰਾਲੇ ਕਰ ਰਹੀ ਹੈ।ਜਿਸ ਦੇ ਤਹਿਤ ਮੇਅਰ ਰਿੰਟੂ ਤੇ ਕਮਿਸ਼ਨਰ ਮਿੱਤਲ ਵਲੋਂ ਸ਼ਹਿਰ ਦੀ ਸਵੱਛਤਾ ਰੈਕਿੰਗ ਲਈ ਲਗਾਤਾਰ ਹਰ ਵਾਰਡ ਤੇ ਹਰ ਇਲਾਕੇ ’ਚ ਖੁਦ ਜਾ ਕੇ ਸ਼ਹਿਰ ਵਾਸੀਆਂ ਨੂੰ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕਰਦੇ ਆ ਰਹੇ ਹਨ।ਇਸੇ ਲੜੀ ਤਹਿਤ ਅੱਜ ਉਨਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਬਣਾਏ ਰੱਖਣ ਲਈ ਅਹਿਮ ਯੋਗਦਾਨ ਦੇਣ ਵਾਲਿਆਂ ਨੂੰ ਨਗਰ ਨਿਗਮ ਅੰਮ੍ਰਿਤਸਰ ਵਲੋਂ ਸਨਮਾਨਿਤ ਕੀਤਾ ਗਿਆ।
ਮੇਅਰ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ’ਚ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦੇਣ ਲਈ ਐਨ.ਜੀ.ਓ ਵਾਈ.ਜੀ.ਪੀ.ਟੀ ਵਲੋਂ ਇਕ ਡਾਕੂਮੈਂਟਰੀ ਫਿਲਮ ਬਣਾਈ ਗਈ ਸੀ।ਉਨਾਂ ਨੇ ਵਾਈ.ਜੀ.ਪੀ.ਟੀ ਨੂੰ ਪਹਿਲਾ ਇਨਾਮ 25000 ਰੁਪਏ, ਹੋਲੀ ਹਾਰਟ ਸਕੂਲ ਨੂੰ ਦੂਸਰਾ 15000 ਰੁਪਏ ਤੇ ਬੱਚੀ ਨਵਯ ਨੂੰ 10000 ਰੁਪਏ ਦਾ ਤੀਸਰਾ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਤਾਜ ਸਵਰਨ ਹੋਟਲ ਨੂੰ ਸਵੱਛ ਭਾਰਤ ਮੁਹਿੰਮ ਲਈ ਸ਼ਹਿਰ ਨੂੰ ਸਾਫ ਸੁਥਰਾ ਬਣਾਏ ਰੱਖਣ ’ਚ ਯੋਗਦਾਨ ਦੇ ਲਈ ਨਗਰ ਨਿਗਮ ਵਲੋਂ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨਿਆ ਗਿਆ।
ਮੇਅਰ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਅੰਮ੍ਰਿਤਸਰ ਸ਼ਹਿਰ ‘ਚ ਨਗਰ ਨਿਗਮ ਦੀ ਪੂਰੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ।ਉਥੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਬਣਾਏ ਰੱਖਣ ‘ਚ ਆਪਣਾ ਯੋਗਦਾਨ ਦੇਣ ਤਾਂ ਜੋ ਸਵੱਛਤਾ ਰੈਕਿੰਗ ਵਿੱਚ ਅੰਮ੍ਰਿਤਸਰ ਪਹਿਲਾ ਰੈਂਕ ਪ੍ਰਾਪਤ ਕਰ ਸਾਡੇ ਦੇਸ਼ ਦਾ ਮਾਣ ਬਣੇ।
ਇਸ ਮੌਕੇ ਵਾਈ.ਜੀ.ਬੀ.ਟੀ ਦੇ ਮੈਂਬਰ ਸੁਖਅੰਮ੍ਰਿਤ ਸਿੰਘ, ਨਵਦੀਪ ਗਿੱਲ, ਡਾ. ਯੋਗੇਸ਼ ਅਰੋੜਾ, ਚੀਫ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ, ਨਿਰਭੈਅ ਸਿੰਘ, ਵਿਜੈ ਸ਼ਰਮਾ ਤੇ ਜੇ.ਈ ਰਮਨ ਕੁਮਾਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media