Tuesday, April 7, 2026

ਗੋਲੀ ਲੱਗੇ ਪਾਵਨ ਸਰੂਪ ਦੇ ਸੰਗਤ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਦੁਸਰੇ ਤੇ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਆਦਿ ਮੌਜ਼ੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …