Wednesday, September 16, 2026

ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – 37ਵੇਂ ਘੱਲੂਘਾਰਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …