ਮਜੀਠਾ, 4 ਨਵੰਬਰ (ਸੁਖਬੀਰ ਸਿੰਘ) – ਮਾਲ, ਲੋਕ ਸੰਪਰਕ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਪਿੰਡ ਨੰਗਲ ਪੰਨਵਾਂ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਅਤੇ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਮਲੀ ਦੇ ਗ੍ਰਹਿ ਵਿਖੇ ਪਹੁੰਚ ਕੇ ਸ: ਮਲੀ ਦੇ ਪਿਤਾ ਸ: ਤਾਰਾ ਸਿੰਘ ਦੀ ਬੇਵਕਤੀ ਮੌਤ ‘ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ । ਉਹਨਾਂ ਸਵ: ਸ: ਤਾਰਾ ਸਿੰਘ ਵੱਲੋਂ ਪੰਥ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ ਸ: ਮਜੀਠੀਆ ਇਸੇ ਪਿੰਡ ਦੇ ਵਸਨੀਕ ਸਵ: ਸ: ਸੁਜਨ ਸਿੰਘ (PP) ਦੀ ਬੀਤੇ ਦਿਨੀਂ ਹੋਈ ਬੇਵਕਤੀ ਮੌਤ ‘ਤੇ ਉਹਨਾਂ ਦੇ ਭਰਾ ਸ: ਬਲਬੀਰ ਸਿੰਘ, ਜਸਕਰਨ ਸਿੰਘ ਅਤੇ ਪਰਿਵਾਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਹਨਾਂ ਨਾਲ ਸ: ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ,ਰਾਜਬੀਰ ਸਿੰਘ, ਪ੍ਰੋ: ਸਰਚਾਂਦ ਸਿੰਘ, ਗਗਨਦੀਪ ਸਿੰਘ ਭਕਨਾ, ਨਵਦੀਪ ਸਿੰਘ ਗੋਲਡੀ,ਦਿਲਬਾਗ ਸਿੰਘ ਲਹਿਰਕਾ, ਜਗਰੂਪ ਸਿੰਘ ਚੰਦੀ, ਹਰਭਜਨ ਸਿੰਘ ਸਪਾਰੀਵਿੰਡ, ਸ: ਸ਼ੇਰ ਸਿੰਘ, ਕੁਲਵੰਤ ਸਿੰਘ, ਅਨੂਪ ਸਿੰਘ ਸੰਧੂ, ਸੁਰਜੀਤ ਸਿੰਘ ਭੈਣੀ ਲਿੱਧਰ, ਰਵੀਭੁਲਰ ਜੇਠੂਨੰਗਲ, ਅਵਤਾਰ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ ਜਸਕਰਨ ਸਿੰਘ, ਮਲਕੀਤ ਸਿੰਘ ਅਤੇ ਸਤਵੰਤ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …