ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ
ਸਿੰਘ ਬਾਜਵਾ ਵੱਲੋਂ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਸਮੇਤ ਗਊਸ਼ਾਲਾ ਦਿਲਾਵਰਪੁਰ ਦਾ ਦੌਰਾ ਕੀਤਾ ਗਿਆ।ਪ੍ਰਧਾਨ ਮਦਨ ਲਾਲ ਨੇ ਗਊਸ਼ਾਲਾ ਵਿਖੇ ਆ ਰਹੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ, ਜਿਸ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਕਿਸੇ ਵੀ ਥਾਂ ’ਤੇ ਅਵਾਰਾ ਪਸ਼ੂ ਮਿਲਦਾ ਹੈ, ਤਾਂ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਭੇਜਿਆ ਜਾ ਸਕੇ ਅਤੇ ਸੜਕ ਉਪਰ ਹਾਦਸਿਆਂ ਤੋਂ ਬਚਾਅ ਹੋ ਸਕੇ।ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਹੁਕਮਾਂ ’ਤੇ ਪੈਰਾ ਲੀਗਲ ਵਲੰੀਅਰ ਬਲਦੇਵ ਭਾਰਤੀ ਵੱਲੋਂ ਰਾਹੋਂ ਦੇ ਵੱਖ-ਵੱਖ ਹਿੱਸਿਆਂ ਵਿਚੋਂ ਸੜਕ ‘ਤੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਲਿਆਂਦਾ ਗਿਆ।
ਇਸ ਮੌਕੇ ਪਸ਼ੂ ਪਾਲਣ ਅਫ਼ਸਰ ਡਾ. ਗੁਰਦੀਪ ਸਿੰਘ ਸਿੱਧੂ, ਗਊਸ਼ਾਲਾ ਦੇ ਪ੍ਰਧਾਨ ਮਦਨ ਲਾਲ, ਮੈਂਬਰ ਸੁਭਾਸ਼, ਪ੍ਰੋ. ਅਸ਼ਵਨੀ ਸਿਆਲ ਅਤੇ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media