Tuesday, March 3, 2026

ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਹੁਣ ਸਨਿੱਚਰਵਾਰ ਨੂੰ ਵੀ ਸੇਵਾ ਕੇਂਦਰਾਂ ’ਚ ਹੋਵੇਗਾ ਕੰਮਕਾਜ਼

ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿੱਚ ਕੁੱਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ।ਹੁਣ 9 ਜੂਨ 2021 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।ਸੇਵਾ ਕੇਂਦਰ ਸਨਿੱਚਰਵਾਰ ਵਾਲੇ ਦਿਨ ਵੀ ਖੁੱਲ੍ਹਿਆ ਕਰਨਗੇ।ਉਨ੍ਹਾਂ ਕਿਹਾ ਕਿ ਹਾਲਾਂਕਿ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।ਅਗੇਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮੋਬਾਈਲ ਐਪ ‘ਐਮ-ਸੇਵਾ’, ‘ਕੋਵਾ’, ਸੇਵਾ ਕੇਂਦਰਾਂ ਦੀ ਵੈਬਸਾਈਟ ਜਾਂ ਮੋਬਾਈਲ ਨੰਬਰ 8968593812 ਅਤੇ 8968593813 ‘ਤੇ ਸੰਪਰਕ ਕਰਕੇ ਅਗੇਤੀ ਪ੍ਰਵਾਨਗੀ ਲਈ ਜਾ ਸਕਦੀ ਹੈ।ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣ ਅਤਿ ਲਾਜ਼ਮੀ ਹੈ ਅਤੇ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਸੇਵਾ ਕੇਂਦਰਾਂ ਦੇ ਅੰਦਰ ਜਾ ਸਕਣਗੇ।

               ਉਨ੍ਹਾਂ ਦੱਸਿਆ ਕਿ ਟਾਈਪ-1 ਸੇਵਾ ਕੇਂਦਰ ਵਿਚ 3 ਕਾਊਂਟਰਾਂ ’ਤੇ ਕੰਮ ਹੋਵੇਗਾ।ਇਸੇ ਤਰ੍ਹਾਂ ਟਾਈਪ-2 ਸੇਵਾ ਕੇਂਦਰਾਂ ਵਿਚ 2 ਅਤੇ ਟਾਈਪ-3 ਸੇਵਾ ਕੇਂਦਰਾਂ ਵਿਚ 1 ਕਾਊਂਟਰ ਕੰਮ ਕਰੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਇੱਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …