Tuesday, June 30, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮਿ੍ਰਤਸਰ, 8 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ ਪਹਿਲੇ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ‘ਤੇ ਆਪਣੀ ਚੜ੍ਹਤ ਕਾਇਮ ਰੱਖੀ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਅਮਨਦੀਪ ਕੌਰ 78 ਫ਼ੀਸਦੀ ਨੰਬਰ ਲੈ ਕੇ (ਪਹਿਲਾ), ਹਰਮਨਪ੍ਰੀਤ ਕੌਰ 75 ਫ਼ੀਸਦੀ ਨੰਬਰ ਲੈ ਕੇ (ਦੂਜਾ), ਜੈਨਸੀ ਰੇਡੀ 74 ਫ਼ੀਸਦੀ ਨੰਬਰ ਲੈ ਕੇ (ਤੀਸਰਾ) ਸਥਾਨ ਪ੍ਰਾਪਤ ਕੀਤਾ।
ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …