Sunday, August 2, 2026

ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵਲੋਂ ਗੁਰੂ ਰਾਮਦਾਸ ਲੰਗਰ ਵਾਸਤੇ ਨਗਦ ਰਾਸ਼ੀ ਭੇਟ

ਅੰਮ੍ਰਿਤਸਰ, 4 ਨਵੰPPN04111419ਬਰ (ਗੁਰਪ੍ਰੀਤ ਸਿੰਘ) – ਆਈਡੀਆ ਚੈਨਲ ਪਾਰਟਨਰ ਸਰਬਜੀਤ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਸੇਵਾ ਵਾਸਤੇ 1 ਲੱਖ 1 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ।ਇਹ ਰਾਸ਼ੀ ਉਨ੍ਹਾਂ ਨੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਭੇਟ ਕੀਤੀ।
ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਪ੍ਰਤਾਪ ਸਿੰਘ ਮੈਨੇਜਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਪ੍ਰੀਵਾਰ ਵੱਲੋਂ ਪਹਿਲਾਂ ਵੀ ਸੱਜਣਾਂ-ਮਿੱਤਰਾਂ ਦੀ ਸਹਾਇਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਾਂਦੀ ਦੇ ਚੌਰ ਸਾਹਿਬ ਅਤੇ ਚਾਦਰਾਂ ਦੀ ਸੇਵਾ ਕਰਵਾਈ ਗਈ ਹੈ ਤੇ ਸਮੇਂ-ਸਮੇਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਾਸਤੇ ਸੁੱਕੀ ਰਸਦ ਦੀ ਸੇਵਾ ਅਤੇ ਕੈਂਸਰ ਰਲੀਫ ਫੰਡ ਵਿੱਚ ਵੀ ਹਿੱਸਾ ਪਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹ ਗੁਰਮੁੱਖ ਪ੍ਰੀਵਾਰ ਸਮੇਂ-ਸਮੇਂ ਸੇਵਾ ਵਿੱਚ ਹਿੱਸਾ ਪਾ ਕੇ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਖ਼ੁਸ਼ੀਆਂ ਲੈਂਦਾ ਰਹਿੰਦਾ ਹੈ।ਇਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਸਰਬਜੀਤ ਸਿੰਘ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply