ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਜੂਨ ਦੇ ਪਹਿਲੇ ਹਫਤੇ ਵਿੱਚ ਬਲਾਕ ਪੱਧਰ ਦੀ ਕੰਪਿਊਟਰ ਵਿਸ਼ੇ ਦੀ ਹਫਤੇ ਦੀ ਗਤੀਵਿਧੀ ਵਿੱਚ ਜਿਲ੍ਹਾ ਸੰਗਰੂਰ ਦੇ
ਧੂਰੀ ਬਲਾਕ ਵਿੱਚੋਂ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ, ਜਮਾਤ ਅੱਠਵੀਂ ਨੇ ਬਲਾਕ ਵਿਚੋਂ ਪਹਿਲੀ ਪੁਜੀਸ਼ਨ ਲੈ ਕੇ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਅਤੇ ਬਲਾਕ ਧੂਰੀ ਦਾ ਨਾਮ ਰੌਸ਼ਨ ਕੀਤਾ।
ਇਸ ਸਬੰਧੀ ਜ਼ਿਲਾ ਕੋਆਰਡੀਨੇਟਰ ਆਰਿਫ਼ ਮੁਹੰਮਦ ਅਤੇ ਬਲਾਕ ਕੋਆਰਡੀਨੇਟਰ ਮਨੀਸ਼ ਗਰਗ ਵਲੋਂ ਜੇਤੂ ਰਹੀ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਸਬੰਧਤ ਕੰਪਿਊਟਰ ਅਧਿਆਪਕਾ ਸ੍ਰੀਮਤੀ ਨਵਜੋਤ ਕੌਰ ਨੂੰ ਵਧਾਈਆਂ ਦਿੱਤੀਆਂ ਗਈਆਂ।ਇਸ ਦੇ ਨਾਲ ਹੀ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਜੇਤੂ ਰਹੀ ਵਿਦਿਆਰਥਣ ਵਾਂਗ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media