Wednesday, March 18, 2026

ਦਿੱਲੀ ਨਿਵਾਸੀ ਸਤਵਿੰਦਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ 11 ਲੱਖ ਰੁਪਏ ਭੇਟ

PPN04111420
ਅਮ੍ਰਿਤਸਰ, 4 ਨਵਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਆਸਥਾ ਰੱਖਣ ਵਾਲੇ ਪ੍ਰੇਮੀ ਸ. ਸਤਵਿੰਦਰ ਸਿੰਘ ਨਿਵਾਸੀ ਨਵੀ ਦਿੱਲੀ ਨੇ ਪ੍ਰੀਵਾਰ ਸਮੇਤ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪਹੁੰਚ ਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤਾਂ ਲਈ ਆਪਣੀ ਕਿਰਤ ਕਮਾਈ ਵਿੱਚੋਂ 11 ਲੱਖ ਰੁਪਏ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ।ਸ. ਮਨਜੀਤ ਸਿੰਘ ਸਕੱਤਰ ਨੇ ਸ. ਸਤਵਿੰਦਰ ਸਿੰਘ ਤੇ ਉਨ੍ਹਾਂ ਦੇ ਪ੍ਰੀਵਾਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਜਿਥੇ ਸਨਮਾਨਿਤ ਕਰਦਿਆਂ ਇਸ ਸ਼ਰਧਾਵਾਨ ਪ੍ਰੀਵਾਰ ਦਾ ਧੰਨਵਾਦ ਕੀਤਾ।ਸ. ਸਤਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਜੋ ਕੁਝ ਵੀ ਹਨ ਸਭ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਆਪਾਰ ਕ੍ਰਿਪਾ ਸਦਕਾ ਹਨ ਤੇ ਇਸ ਅਸਥਾਨ ਤੇ ਜਿਨੀ ਸੇਵਾ ਦਿਤੀ ਜਾਵੇ ਥੋੜ੍ਹੀ ਹੈ। ਇਸ ਮੌਕੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply