ਕੋਵਿਡ ਦੇ ਖ਼ਾਤਮੇ ਲਈ ਅੱਜ 1199 ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1199 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 145246 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 500, ਬਲਾਚੌਰ ਵਿਚ 240, ਮੁਜ਼ੱਫਰਪੁਰ ਵਿਚ 220, ਮੁਕੰਦਪੁਰ ਵਿਚ 86, ਸੁੱਜੋਂ ਵਿਚ 126, ਬੰਗਾ ਵਿਚ 17 ਅਤੇ ਸੜੋਆ ਵਿਚ 10 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
ਡਾ. ਕਪੂਰ ਨੇ ਦੱਸਿਆ ਕਿ ਅਸੀਂ ਕੋਵਿਡ ਰੋਕੂ ਟੀਕੇ ਨਾਲ ਕੋਰੋਨਾ ਵਾਇਰਸ ਉੱਤੇ ਜਿੱਤ ਪ੍ਰਾਪਤ ਕਰਕੇ ਰਹਾਂਗੇ। ਉਨ੍ਹਾਂ ਕਿਹਾ ਕਿ ਟੀਕਾ ਹੀ ਕੋਰੋਨਾ ਵਾਇਰਸ ਨੂੰ ਹਰਾਉਣ ਦੀ ਪੌੜੀ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।” ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …