ਕੋਵਿਡ ਦੇ ਖ਼ਾਤਮੇ ਲਈ ਅੱਜ 452 ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ
ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਕੱਲ 452 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 147968 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਲੋਕਾਂ ਨਾਲ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ, ਕੋਵਿਡ-19 ਦੀ ਮੌਜ਼ੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਕੋੋਰੋਨਾ ਵਾਇਰਸ ਦੇ ਫੈਲਾਅ ਦੇ ਜ਼ੋਖਮ ਨੂੰ ਘੱਟ ਰੱਖਣ ਲਈ ਟੀਕਾਕਰਨ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਟੀਕਾਕਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 50, ਬਲਾਚੌਰ ਵਿਚ 183, ਮੁਜ਼ੱਫਰਪੁਰ ਵਿਚ 59, ਮੁਕੰਦਪੁਰ ਵਿਚ 90, ਸੁੱਜੋਂ ਵਿਚ 0, ਬੰਗਾ ਵਿੱਚ 30 ਅਤੇ ਸੜੋਆ ਵਿਚ 40 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਕੱਲ ਜ਼ਿਲ੍ਹੇ ਵਿੱਚ ਕੁੱਲ 17 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਜ਼ਿਲ੍ਹੇ ਅੰਦਰ ਹੁਣ ਕੁੱਲ ਕੇਵਲ 197 ਅਕਟਿਵ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਵਿਚੋਂ ਕੇਵਲ 36 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 231500 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11231 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ।ਜਦਕਿ 952 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਜ਼ਿਲ੍ਹੇ ਦੀ ਪਾਜ਼ਟੀਵਿਟੀ ਦਰ 4.85 ਫੀਸਦੀ ਚੱਲ ਰਹੀ ਹੈ।ਕੱਲ ਤੱਕ ਜ਼ਿਲ੍ਹੇ ਵਿੱਚ 10690 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media