
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11.30 ਵਜੇ ਤੋਂ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕਿਲ੍ਹਾ ਰੋਡ, ਪੁਰਾਣਾ ਥਾਣਾ, ਸਿਰਕੀ ਬਾਜ਼ਾਰ,ਧੋਬੀ ਬਾਜ਼ਾਰ, ਮਾਲ ਰੋਡ,ਹਨੂੰਮਾਨ ਚੌਂਕ,ਬੱਸ ਸਟੈਂਡ, ਕੋਰਟ ਰੋਡ ਤੋਂ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਪੁੱਜਿਆ। ਸੰਗਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬੀਬੀਆਂ ਅਤੇ ਨੌਜਵਾਨਾ ਵੀਰਾਂ ਵਲੋਂ ਨਗਰ ਕੀਰਤਨ ਦੇ ਰਾਹਾਂ (ਸੜਕਾਂ)ਨੂੰ ਪਾਣੀ ਦਾ ਛਿੜਕਾਓ ਅਤੇ ਝਾੜੂ ਲੱਗਾ ਕੇ ਸਫ਼ਾਈ ਕੀਤੀ ਗਈ।
ਨਗਰ ਕੀਰਤਨ ਦੀਆਂ ਸੰਗਤਾਂ ਲਈ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਲੰਗਰ ਆਦਿ ਦੇ ਪੜਾਅ, ਮਾਲ ਰੋਡ ‘ਤੇ ਕੱਪੜਾ ਮਾਰਕਿਟ ਦੁਕਾਨਦਾਰਾਂ, ਕੋਰਟ ਰੋਡ ‘ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਕੇਵਲ ਸਿੰਘ, ਮੋਹਨ ਸਿੰਘ ਆਦਿ ਵੱਲੋਂ ਪੰਜ ਪਿਆਰਿਆਂ ਅਤੇ ਸ੍ਰੁੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਰਕੇ ਸੰਗਤਾਂ ਦੀ ਮਿਠਾਈ ਆਦਿ ਨਾਲ ਸੇਵਾ ਕੀਤੀ । ਗੁਰਦੁਆਰਾ ਸਾਹਿਬ ਦੇ ਰਾਗੀ ਜੱਥੇ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਨਾਲ ਹਰਜੱਸ ਕੀਰਤਨ ਵੀ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਨਗਰ ਕੀਰਤਨ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ-ਬੱਚੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਰਣਜੀਤ ਗੱਤਕਾ ਅਖਾੜਾ ਦੇ ਨੌਜਵਾਨ ਵੀਰਾਂ ਵੱਲੋਂ ਗੱਤਕਾ ਰਾਹੀਂ ਪੁਰਾਤਨ ਸ਼ਸਤਰਾਂ ਨਾਲ ਯੁੱਧ ਕਲਾ ਦੇ ਜੋਹਰ ਵੀ ਵਿਖਾਏ।ਇਸ ਨਗਰ ਕੀਰਤਨ ਮੌਕੇ ਰਾਜਿੰਦਰ ਸਿੰਘ ਸਿੱਧੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸਾਹਿਬ ਵੱਲੋਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼ਹਿਰ ਦੇ ਗੁਰਜੀਤ ਸਿੰਘ ਰੋਮਾਣਾ ਡੀ. ਐਸ.ਪੀ.ਸਿਟੀ, ਸਾਬਕਾ ਐਮ ਸੀ ਆਦਿ ਦਾ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media