ਮੁੱਖ ਮੰਤਰੀ ਸਰਕਾਰੀ ਸਕੂਲ ਅਧਿਆਪਕਾਂ ਦੇ ਰੂਬਰੂ ਹੋਏ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਿੱਖਿਆ ਦੀ ਕਾਰਗੁਜਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਦਰਜ਼ਾਬੰਦੀ ਅਨੁਸਾਰ ਪੰਜਾਬ ਨੂੰ ਦੇਸ਼ ਦਾ
ਸਰਵੋਤਮ ਸੂਬਾ ਐਲਾਨਿਆ ਗਿਆ।ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਇਸ ਸਮੇਂ ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਤਰੀ ਭਾਰਤ ਵਿਚੋਂ ਪਹਿਲੀ ਵਾਰ ਕਿਸੇ ਸੂਬੇ ਦਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅੱਵਲ ਦਰਜੇ ਦਾ ਸੂਬਾ ਬਣਨਾ ਪੰਜਾਬੀ, ਪੰਜਾਬ ਤੇ ਪੰਜਾਬੀਅਤ ਲਈ ਮਾਣ ਵਾਲੀ ਗੱਲ ਹੈ।
ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਵਿਸ਼ੇਸ਼ ਕੇਂਦਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀਮਤੀ ਮਨਪ੍ਰੀਤ ਕੌਰ ਈ.ਟੀ.ਟੀ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਜਾਣੇ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਦਾ ਇਜ਼ਾਫਾ ਦਰਜ਼ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸੈਕੰਡਰੀ ਸਕੂਲਾਂ ਵਿੱਚ 12.4 ਫੀਸਦੀ ਬੱਚੇ ਵਧੇ ਹਨ ਅਤੇ ਹੁਣ ਕੁੱਲ 122030 ਬੱਚੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ ਅਤੇ ਇਸੇ ਤਰ੍ਹਾਂ ਪ੍ਰਾਇਮਰੀ ਸਕੂਲਾਂ ਵਿੱਚ ਵੀ 9600 ਦੇ ਕਰੀਬ ਬੱਚਿਆਂ ਦਾ ਇਜ਼ਾਫਾ ਦਰਜ਼ ਕੀਤਾ ਗਿਆ ਹੈ।ਖਹਿਰਾ ਨੇ ਸਮਾਰਟ ਸਕੂਲਾਂ ਦੀ ਗੱਲ ਕਰਦਿਆਂ ਦੱਸਿਆ ਕਿ ਜ਼ਿਲੇ ਦੇ 419 ਸੈਕੰਡਰੀ ਸਕੂਲਾਂ ਵਿਚੋਂ 403 ਸਕੂਲ ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਸਕੂਲਾਂ ਨੂੰ ਵੀ ਜਲਦੀ ਸਮਾਰਟ ਸਕੂਲਾਂ ਦਾ ਦਰਜ਼ਾ ਦੇ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪ੍ਰਾਇਮਰੀ ਦੇ 827 ਸਕੂਲਾਂ ਵਿਚੋਂ 790 ਸਮਾਰਟ ਸਕੂਲ ਬਣਾ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਮਾਰਟ ਸਕੂਲਾਂ ਵਿਚ ਬੱਚਿਆਂ ਨੂੰ ਡਿਜ਼ੀਟਲ ਸਿੱਖਿਆ ਮੁਹੱਈਆ ਕਰਵਾਈ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਸਕੂਲਾਂ ਦੇ ਕਮਰਿਆਂ ਨੂੰ ਸਮਾਰਟ ਰੂਮ ਬਣਾ ਕੇ ਉਨਾਂ ਦੇ ਵਿਚ ਐਲ.ਈ.ਡੀ ਲਗਾਈਆਂ ਗਈਆਂ ਹਨ ਅਤੇ ਸਾਰੇ ਸਕੂਲਾਂ ਵਿੱਚ ਕੰਪਿਊਟਰ ਲੈਬ ਵੀ ਤਿਆਰ ਕੀਤੀਆਂ ਗਈਆਂ ਹਨ।ਉਨਾਂ ਦੱਸਿਆ ਕਿ ਸਕੂਲਾਂ ਵਿੱਚ ਮੈਥ ਪਾਰਕ ਵੀ ਤਿਆਰ ਕੀਤੇ ਗਏ ਹਨ।ਜਿਥੇ ਬੱਚੇ ਆਸਾਨੀ ਨਾਲ ਮੈਥ ਨੂੰ ਸਿੱਖ ਸਕਦੇ ਹਨ।ਖਹਿਰਾ ਨੇ ਦੱਸਿਆ ਕਿ ਬਣੇ ਮਾਣ ਵਾਲੀ ਗਲ ਹੈ ਕਿ ਸਾਡਾ ਰਾਜ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ‘ਤੇ ਆਇਆ ਹੈ।ਉਨਾਂ ਨੇ ਜ਼ਿਲੇ ਦੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਕੁੱਝ ਅਧਿਆਪਕਾਂ ਦੇ ਮਿਹਨਤ ਦਾ ਫਲ ਹੀ ਹੈ।ਉਨਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਵੀ ਅਧਿਆਪਕਾਂ ਵਲੋਂ ਬੱਚਿਆਂ ਨੂੰ ਸਿਖਿਆ ਨਾਲ ਜੋੜਨ ਲਈ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਰਹੀ ਹੈ।
ਖਹਿਰਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਅੰਦਰ ਸੋਲਰ ਪੈਨਲ ਲਗਾਏ ਜਾ ਰਹੇ ਹਨ।ਉਨਾਂ ਕਿਹਾ ਕਿ ਸਾਲ ਦੇ ਅੰਤ ਤੱਕ ਪ੍ਰਾਇਮਰੀ ਸਕੂਲਾਂ ਅੰਦਰ ਕੰਪਿਊਟਰ ਲੈਬਾਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਅਤ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਕਾਰਨ ਅੱਜ ਵੱਡੀ ਗਿਣਤੀ ‘ਚ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ ਜੋ ਕਿ ਨਿਰੰਤਰ ਜਾਰੀ ਹੈ।
ਸੂਬਾ ਪੱਧਰੀ ਆਨਲਾਈਨ ਮੀਟਿੰਗ ਦੌਰਾਨ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਮਮਤਾ ਦੱਤਾ ਚੇਅਰਮੈਨ ਪੰਜਾਬ ਖਾਦੀ ਬੋਰਡ, ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ, ਰਣਜੀਤ ਸਿੰਘ ਜ਼ਿਲ੍ਹਾ ਇਨਫਰਮੇਸ਼ਨ ਅਫਸਰ, ਯੋਗੇਸ਼ ਕੁਮਾਰ ਏ.ਪੀ.ਆਰ.ਓ, ਯਸ਼ਪਾਲ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ, ਰਜਿੰਦਰ ਸਿੰਘ ਏ.ਸੀ.ਐਮ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media