Friday, August 28, 2026

ਮੇਅਰ ਵਲੋਂ ਆਪਣੀ ਵਾਰਡ ਨੰਬਰ 12 ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਲੋਂ ਬੀਤੇ ਦਿਨੀ ਹਲਕਾ ਉਤਰੀ ‘ਚ ਪੈਂਦੀ ਆਪਣੀ ਵਾਰਡ ਨੰ: 12 ਦੇ ਡਾਇਮੰਡ ਐਵਨਿਊ ਵਿਖੇ ਪੁਰਾਣੀ ਹੋ ਚੁੱਕੀ ਸੀਵਰੇਜ਼ ਪ੍ਰਣਾਲੀ ਨੂੰ ਦਰੁੱਸਤ ਕਰਨ, ਗਲੀਆਂ, ਸੜਕਾਂ ਤੇ ਚੈਂਬਰ ਬਣਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।
ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਕਰੋੜਾਂ ਦੇ ਵਿਕਾਸ ਕੰਮ ਕਰਵਾ ਕੇ ਪੂਰੇ ਕੀਤੇ ਹਨ।ਸ਼ਹਿਰ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
                  ਉਨਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ।ਹਰੇਕ ਇਲਾਕੇ ਵਿੱਚ ਦਰੁੱਸਤ ਸੀਵਰੇਜ਼ ਪ੍ਰਣਾਲੀ ਅਤੇ ਪੀਣ ਵਾਲੇ ਪਾਣੀ ਦਾ ਸੁਚਾਰੂ ਪ੍ਰਬੰਧ ਕੀਤਾ ਗਿਆ ਹੈ।
                  ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ, ਮਨਜੀਤ ਸਿੰਘ, ਨਰਿੰਦਰ ਕੁਮਾਰ, ਐਕਸੀਅਨ ਭਲਵਿੰਦਰ ਸਿੰਘ, ਜੇ.ਈ ਅਨੁਦੀਪਕ ਤੇ ਮਨਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …