ਨਵਾਂਸ਼ਹਿਰ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਹੈ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿੱਚ ਕੁੱਝ ਸੁਧਾਰ
ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ ਅਤੇ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸਨਿੱਚਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾ ਕੇਂਦਰਾਂ ਵਿਚੋਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।ਇਸ ਤੋਂ ਇਲਾਵਾ ਕੁੱਝ ਕਾਊਂਟਰ ਅਗਾਊਂ ਪ੍ਰਵਾਨਗੀ ਲੈ ਕੇ ਆਉਣ ਵਾਲੇ ਨਾਗਰਿਕਾਂ ਲਈ ਰਾਖਵੇਂ ਰੱਖੇ ਗਏ ਹਨ, ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋ-ਨਾਲ ਚੱਲਦਾ ਰਹੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣ ਅਤਿ ਲਾਜ਼ਮੀ ਹੈ ਅਤੇ ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media