ਨਵਾਂਸ਼ਹਿਰ, 15 (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ
ਵੱਲੋਂ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 633 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਬਿਨਾਂ੍ਹ ਮਾਸਕ ਘੁੰਮ ਰਹੇ 24 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਵੱਲੋ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਤੇ ਲਾਕ ਡਾਂਉਨ/ਨਾਇਟ ਕਰਫਿਊ ਦੇ ਸਮੇਂ ਦੌਰਾਨ ਘਰਾਂ ਤੋ ਬਾਹਰ ਨਾ ਨਿਕਲਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ। ਜਿਲ੍ਹਾ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆ ਦੇ ਮੁੱਖ ਅਫਸਰ ਵੱਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਨੇ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media