Saturday, July 25, 2026

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੇ ਭੋਗ ਪਾਏ ਗਏ

ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਪੁੱਜੇ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵਲੋਂ ਜੀ.ਟੀ ਰੋਡ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਲੜੀ ਦੇ ਪਹਿਲੇ ਦੋ ਸਹਿਜ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ਅਗਲੇ ਦੋ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ ਹੈ।
                ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ ਨੇ ਸੰਗਤ ਨੂੰ ਰਸਭਿੰਨਾ ਕੀਰਤਨ ਸਰਵਣ ਕਰਾਉਂਦਿਆਂ ਕਿਹਾ ਕਿ ਗੁਰੂ ਅੱਗੇ ਕੀਤੀ ਅਰਦਾਸ ਹਮੇਸ਼ਾਂ ਪ੍ਰਵਾਨ ਹੁੰਦੀ ਹੈ ਅਤੇ ਕਿਸਾਨੀ ਸੰਘਰਸ਼ ਨੂੰ ਜ਼ਰੂਰ ਕਾਮਯਾਬੀ ਮਿਲੇਗੀ।ਉਨ੍ਹਾਂ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸੰਤ ਸਮਾਜ ਕਿਸਾਨੀ ਸੰਘਰਸ਼ ਨਾਲ ਹਰ ਤਰਾਂ ਖੜ੍ਹਾ ਹੈ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ ਅਤੇ ਖੇਤੀ ਸੰਬੰਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
                     ਆਏ ਹੋਏ ਮਹਿਮਾਨਾਂ ਸੰਤਾਂ ਮਹਾਂਪੁਰਸ਼ਾਂ ਨੂੰ ਸੰਤ ਬਾਬਾ ਜਸਪਾਲ ਸਿੰਘ, ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵਡਾਲਾ ਡੋਗਰਾਂ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
                     ਇਸ ਮੌਕੇ ਬਾਬਾ ਸਤਨਾਮ ਸਿੰਘ ਅਕਾਲੀ, ਸਰਪੰਚ ਸੁਖਰਾਜ ਸਿੰਘ ਮਾਨਾਵਾਲਾ, ਜਥੇਦਾਰ ਲਹੌਰ ਸਿੰਘ ਜੰਡ ਦਲ ਬਾਬਾ ਬਿਧੀ ਚੰਦ, ਪ੍ਰਧਾਨ ਨਰਿੰਦਰ ਸਿੰਘ ਵਡਾਲੀ ਡੋਗਰਾਂ, ਸਾਬਕਾ ਸਰਪੰਚ ਬਲਬੀਰ ਸਿੰਘ, ਸਰਪੰਚ ਸੰਤੋਖ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਡਾ: ਮਨਜੀਤ ਸਿੰਘ ਤਲਵੰਡੀ ਡੋਗਰਾਂ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਕਸ਼ਮੀਰ ਸਿੰਘ, ਸੇਵਾ ਸਿੰਘ, ਹਰਦੀਪ ਸਿੰਘ, ਬੋਹੜ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ ਵਡਾਲੀ, ਬਲਵਿੰਦਰ ਸਿੰਘ, ਬਲਬੀਰ ਸਿੰਘ ਵਡਾਲੀ ਅਤੇ ਹੋਰ ਮੁਹਤਬਰ ਮੌਜ਼ੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …