ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ 90 ਫੀਸਦੀ ਦੇ ਕਰੀਬ ਵਿਕਾਸ ਦੇ ਕਾਰਜ ਮੁਕੰਮਲ
ਕਰ ਲਏ ਗਏ ਹਨ ਅਤੇ ਇਸ ਗਰਮੀਆਂ ਦੌਰਾਨ ਪਾਣੀ ਦੀ ਕਿੱਲਤ ਨੂੰ ਮੁੱਖ ਰੱਖਦਿਆਂ ਹੋਇਆਂ ਕਈ ਵਾਰਡਾਂ ਵਿੱਚ ਨਵੇਂ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ।ਇਹ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਵਾਰਡਾਂ ਦੇ ਕੌਂਸਲਰਾਂ ਨਾਲ ਵਿਕਾਸ ਕਾਰਜ਼ਾਂ ਸਬੰਧੀ ਰੀਵਿਊ ਮੀਟਿੰਗ ਦੌਰਾਨ ਕੀਤਾ।
ਸੋਨੀ ਨੇ ਸਮੂਹ ਕੌਂਸਲਰ ਸਹਿਬਾਨ ਨੂੰ ਕਿਹਾ ਕਿ ਉਹ ਆਪਣੀ ਵਾਰਡ ਅਧੀਨ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਖੁੱਦ ਲੈਣ ਅਤੇ ਮਿਥੇ ਸਮੇਂ ਅੰਦਰ ਵਿਕਾਸ ਕਾਰਜ਼ਾਂ ਨੂੰ ਮੁਕੰਮਲ ਕਰਵਾਉਣ।ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਵੀ ਕਈ ਪਾਰਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਲੋਹਗੜ੍ਹ ਤੋਂ ਗੇਟ ਖਜਾਨਾ ਤੱਕ ਬਿਜਲੀ ਦੀਆਂ ਸਾਰੀਆਂ ਤਾਰਾਂ, ਪੀਣ ਵਾਲੇ ਪਾਣੀ ਦੀਆਂ ਨਵੀਂਆਂ ਪਾਇਪਾਂ ਅੰਡਰ ਗਰਾਉਂਡ ਕੀਤੀਆਂ ਜਾ ਰਹੀਆਂ ਹਨ।
ਸੋਨੀ ਨੇ ਸਮੂਹ ਕੌਂਸਲਰਾਂ ਨੂੰ ਕਿਹਾ ਕਿ ਉਹ ਆਪਣੀ ਆਪਣੀ ਵਾਰਡ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਉਣ ਜਾਗਰੂਕ ਕਰਨ ਅਤੇ ਆਪਣੀਆਂ ਆਪਣੀਆਂ ਵਾਰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਡਿਪਟੀ ਮੇਅਰ ਯੂਨਿਸ ਕੁਮਾਰ, ਚੇਅਰਮੈਨ ਅਰੁਣ ਪੱਪਲ, ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸੁਰਿੰਦਰ ਕੁਮਾਰ ਛਿੰਦਾ, ਕੌਂਸਲਰ ਰਾਜਬੀਰ ਕੋਰ, ਕੌਂਸਲਰ ਤਾਹਿਰ ਸ਼ਾਹ, ਪਰਮਜੀਤ ਸਿੰਘ ਚੋਪੜਾ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ, ਸੁਨੀਲ ਕੁਮਾਰ ਕਾਉਂਟੀ, ਇਕਬਾਲ ਸਿੰਘ ਸ਼ੈਰੀ ਅਤੇ ਲਖਵਿੰਦਰ ਸਿੰਘ ਲੱਖਾ ਵੀ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media