ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਪੰਜਾਬ ਪੱਧਰੀ ਹੜਤਾਲ ਕਾਰਨ ਪੂਰੇ ਸੂਬੇ ਦੇ ਸਮੇਤ ਕਸਬਾ ਲੌਂਗੋਵਾਲ ਵਿਖੇ ਵੀ ਕੂੜੇ ਅਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗ ਚੁੱਕੇ ਹਨ ਅਤੇ ਉਹ ਬਦਬੂ ਮਾਰ ਰਹੇ ਹਨ।ਜਿਸ ਕਾਰਨ ਕਸਬਾ ਨਿਵਾਸੀਆਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ।ਸਥਾਨਕ ਵਾਰਡ ਨੰਬਰ 9 ਤੋਂ ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ ਅਤੇ ਉਨ੍ਹਾਂ ਦੇ ਪਤੀ ਇਲਾਕੇ ਦੇ ਉਘੇ ਸਮਾਜ ਸੇਵਕ ਸਿਸ਼ਨ ਪਾਲ ਗਰਗ ਨੇ ਪ੍ਰੈਸ ਜਾਰੀ ਪ੍ਰੈਸ ਬਿਆਨ ਰਾਹੀਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਹੀ ਕਾਟੋ ਕਲੇਸ਼ ਵਿੱਚ ਉਲਝ ਕੇ ਰਹਿ ਗਈ ਹੈ ਤੇ ਸੂਬੇ ਦੇ ਸਾਰੇ ਸਫਾਈ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨਿਆਂ ‘ਤੇ ਬੈਠੇ ਹਨ, ਪਰ ਸਰਕਾਰ ਵਲੋਂ ਉਨਾਂ ਦੀ ਕੋਈ ਪਰਵਾਹ ਨਹੀਂ ਕੀਤੀ ਜਾ ਰਹੀ।ਉਨਾਂ ਕਿਹਾ ਕਿ ਜੇਕਰ ਸਰਕਾਰ ਇਸੇ ਤਰਾਂ ਹੀ ਆਪਣੇ ਲੋਕਾਂ ਨੂੰ ਅਣਗੋਲਿਆਂ ਕਰਦੀ ਰਹੀ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਦਾ ਸਫਾਇਆ ਹੋ ਜਾਵੇਗਾ।
ਉਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਸ਼ਹਿਰਾਂ ਦੀ ਹਾਲਤ ਨੂੰ ਸੁਧਾਰਿਆ ਜਾਵੇ ਤਾਂ ਜੋ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ਼ ਕਾਇਮ ਰਹਿ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …