Monday, December 23, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ।ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।ਕਮੇਟੀ ਪ੍ਰਧਾਨ ਨੇ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਸ ਮਕਸਦ ਲਈ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਰਜਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।
                ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਮਲਕੀਤ ਸਿੰਘ ਬਹਿੜਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …