ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ
ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਨਿਯੁੱਕਤ ਕੀਤੇ ਕੈਂਪਸ ਅੰਬੈਸਡਰਾਂ ਨੂੰ ਹਰੇਕ ਮਹੀਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ ਸਟਾਰ ਬਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਪਹਿਲੇ ਜੇਤੂ ਨੂੰ 5 ਜੂਨ 2021 ਤੋਂ 4 ਜੁਲਾਈ 2021 ਦਰਮਿਆਨ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਆਧਾਰ ’ਤੇ ਚੁਣਿਆ ਜਾਵੇਗਾ।ਕੈਂਪਸ ਅੰਬੈਸਡਰ ਨੂੰ ਇਲੈਕਸ਼ਨ ਸਟਾਰ ਬਣਨ ’ਤੇ ਪ੍ਰਮਾਣ ਪੱਤਰ ਅਤੇ ਤੋਹਫ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕੈਂਪਸ ਅੰਬੈਸਡਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਦੀ ਰਿਪੋਰਟ ਜ਼ਿਲ੍ਹੇ ਦੇ ਚੋਣ ਤਹਿਸੀਲਦਾਰ ਕੋਲ 4 ਜੁਲਾਈ 2021 ਤੱਕ ਜਮ੍ਹਾ ਕਰਵਾਈ ਜਾਵੇਗੀ ਅਤੇ ਦਸੰਬਰ 2021 ਦੇ ਅੰਤ ਤੱਕ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਦਾ 25 ਜਨਵਰੀ 2022 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media