ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜ਼ਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ
ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ ਤਾਂ ਜੋ ਸੂਬੇ ਵਿੱਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉਤਰੀ ਵਿਧਾਇਕ ਸੁਨੀਲ ਦੱਤੀ ਨੇ ਮਿਸ਼ਨ ਫਤਿਹ 2 ਤਹਿਤ ਇੰਦਰਾ ਕਾਲੋਨੀ ਵਾਰਡ ਨੰ: 13 ਵਿਖੇ 18 ਤੋਂ 44 ਸਾਲ ਦੀ ਉਮਰ ਵਾਲਿਆਂ ਲਈ ਲਗਾਏ ਗਏ ਮੁਫਤ ਟੀਕਾਕਰਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਸੀਨੀਅਰ ਵਾਈਸ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਮੁਫਤ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਕਰੋਨਾ ਵੈਕਸੀਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪੁੱਜ ਕੇ ਵੈਕਸੀਨ ਜਰੂਰ ਲਗਵਾਉਣ ਤਾਂ ਜੋ ਕੋਰੋਨਾ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ।
ਕੈਂਪ ਵਿੱਚ ਸ੍ਰੀਮਤੀ ਮਮਤਾ ਦੱਤਾ ਕੌਂਸਲਰ, ਸੋਨੂੰ ਦੱਤੀ ਕੌਂਸਲਰ, ਪ੍ਰਦੀਪ ਸ਼ਰਮਾ, ਕਮਲ ਸ਼ਰਮਾ, ਸੁਰਿੰਦਰ ਸਿੰਘ ਬਿੱਟੂ, ਸ਼ਾਮ ਭੰਡਾਰੀ, ਰਘੂ ਸ਼ਰਮਾ, ਵਿਸ਼ਾਲ ਸ਼ਰਮਾ ਅਤੇ ਮੁਨੀਸ਼ ਭੰਡਾਰੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …
Punjab Post Daily Online Newspaper & Print Media