Friday, June 5, 2026

ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 7.97 ਲੱਖ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ

ਜ਼ਿਲ੍ਹੇ ਦੇ 364 ਲਾਭਪਾਤਰੀਆਂ ਨੂੰ ਮਿਲੇਗਾ ਲਾਭ – ਚੇਅਰਮੈਨ ਪੱਲੀਝਿੱਕੀ

ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰ੍ਹੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ.ਸੀ.ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 796800 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 364 ਲਾਭਪਾਤਰੀਆਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ 125 ਜਨਰਲ ਅਤੇ 239 ਐਸ.ਸੀ.ਐਸ.ਪੀ ਲਾਭਪਾਤਰੀ ਸ਼ਾਮਲ ਹਨ, ਜਿਨ੍ਹਾਂ ਨੂੰ ਕ੍ਰਮਵਾਰ 366000 ਰੁਪਏ ਅਤੇ 400800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।ਇਸ ਵਿਚ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ ਤਹਿਤ 166800 ਅਤੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਤਹਿਤ 600000 ਰੁਪਏ ਦੀ ਰਾਸ਼ੀ ਸ਼ਾਮਲ ਹੈ।
                  ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਨੇ ਦੱਸਿਆ ਕਿ ਇੰਦਰਾ ਗਾਂਧੀ ਰਾਸ਼ਟਰੀ ਵਿਧਵਾ ਪੈਨਸ਼ਨ ਸਕੀਮ ਤਹਿਤ 300 ਰੁਪਏ ਪ੍ਰਤੀ ਮਹੀਨਾ ਦੀ ਅਦਾਇਗੀ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਤਹਿਤ ਜਿਸ ਪਰਿਵਾਰ ਦੇ ਕਮਾਊ ਮੈਂਬਰ ਦੀ ਮਿਤੀ 17-10-2012 ਤੋਂ ਪਹਿਲਾਂ ਅਚਾਨਕ ਮੌਤ ਹੋਈ ਹੋਵੇ, ਨੂੰ 10 ਹਜ਼ਾਰ ਰੁਪਏ ਅਤੇ ਮਿਤੀ 17-10-2012 ਤੋਂ ਬਾਅਦ ਦੀ ਮੌਤ ਦੇ ਪਰਿਵਾਰ ਨੂੰ 20 ਹਜਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇਹ ਲਾਭ ਕੇਵਲ ਗ਼ਰੀਬੀ ਰੇਖਾਂ ਤੋਂ ਹੇਠਲੇ ਪਰਿਵਾਰਾਂ ਨੂੰ ਹੀ ਦਿੱਤਾ ਜਾਂਦਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …