Sunday, April 26, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਪੁਰਬ ‘ਤੇ ‘ਅਲੌਕਿਕ ਨਗਰ ਕੀਰਤਨ’

ਨਗਰ ਕੀਰਤਨ ਖਾਲਸਾ ਕਾਲਜ ‘ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

PPN05111413
ਅੰਮ੍ਰਿਤਸਰ, 5 ਨਵੰਬਰ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 546ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਤੋਂ ਇਲਾਵਾ ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਹਾਜ਼ਰੀ ਲਵਾਈ।
ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਲਗਪਗ 15,000 ਹਜ਼ਾਰ ਤੋਂ ਵਧੇਰੇ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ। ਨਗਰ ਕੀਰਤਨ ਵਿੱਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੂੰਜਾਉਂਦੇ ਹੋਏ ਸ਼ਾਮਿਲ ਹੋਏ ਅਤੇ ਗੁਰਬਾਣੀ ਸ਼ਬਦ ਦਾ ਉਚਾਰਣ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।
ਇਸ ਮੌਕੇ ‘ਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਮੂਹਿਕ ਅਰਦਾਸ ਹੋਈ।
ਗੁਰਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਨੂੰ ਊਚ-ਨੀਚ, ਜਾਤ-ਪਾਤ, ਵਹਿਮ-ਭਰਮ ਅਤੇ ਹੱਕ-ਸੱਚ ਦੀ ਕੀਰਤ ਕਮਾਈ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਲਯੁੱਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਕੇ ਲੋਕਾਂ ਨੂੰ ਸੱਚ ਦੇ ਮਾਰਗ ‘ਤੇ ਚਲਣ ਤੋਂ ਇਲਾਵਾ ਉਸ ਸੱਚੇ ਪ੍ਰਮੇਸ਼ਵਰ ਧੰਨ ਸ੍ਰੀ ਨਿਰੰਕਾਰ ਜੋ ਕਿ ਜੁਗਾ ਜੁਗੰਤਰ ਹਾਜ਼ਰ-ਨਾਜ਼ਰ ਹੈ, ਦਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਵੱਲੋਂ ਜੀ. ਟੀ. ਰੋਡ ਵਿਖੇ ਨਗਰ ਕੀਰਤਨ ਦਾ ਖਾਸ ਸਵਾਗਤ ਕੀਤਾ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ. ਸੁਖਦੇਵ ਸਿੰਘ ਅਬਦਾਲ, ਸ: ਰਾਜਬੀਰ ਸਿੰਘ, ਸ: ਨਿਰਮਲ ਸਿੰਘ, ਸਰਦੂਲ ਸਿੰਘ ਮੰਨਣ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਹਰਮਿੰਦਰ ਸਿੰਘ, ਐੱਸ. ਐੱਸ. ਛੀਨਾ, ਗੁਰਮੀਤ ਸਿੰਘ ਭੱਟੀ, ਪ੍ਰਿੰ: ਜਗਦੀਸ਼ ਸਿੰਘ, ਮੰਗਲ ਸਿੰਘ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿੳ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਨਰਸਿੰਗ ਡਾ. ਨੀਲਮ ਹੰਸ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖਾਲਸਾ ਕਾਲਜ ਸੀ: ਸੈਕ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈਸ ਮੈਨੇਜ਼ਮੈਂਟ ਪ੍ਰਿੰਸੀਪਲ ਹਰੀਸ਼ ਕੁਮਾਰੀ, ਖਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ: ਜੀ. ਐੱਸ. ਕੰਗ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਓ. ਐੱਸ. ਡੀ. ਸ: ਪਰਮਜੀਤ ਸਿੰਘ, ਚੀਫ਼ ਅਕਾਊਂਟਸ ਅਫ਼ਸਰ ਸ: ਕੁਲਵਿੰਦਰ ਸਿੰਘ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਮੈਨੇਜ਼ਰ ਪ੍ਰੋਜੈਕਟ ਐੱਨ. ਕੇ. ਸ਼ਰਮਾ, ਐੱਸ. ਡੀ. ਓ. ਕੰਵਲਜੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਬੱਚਿਆਂ ਦੀ ਅਥਾਹ ਸ਼ਰਧਾ ਤੇ ਉਤਸ਼ਾਹ ਵੇਖ ਕੇ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੱਤੀ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply