ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ
ਕੌਰ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਿਸੇ ਵੀ ਅਨੈਤਿਕ ਕੁਕਰਮ ਵਿਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰਨ ਦਾ ਫੈਸਲਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕੁੱਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਮਗਰੋਂ ਦੋਸ਼ੀ ਮੁਲਾਜ਼ਮ ਫਾਰਗ ਕੀਤੇ ਗਏ ਹਨ ਅਤੇ ਅੱਗੇ ਤੋਂ ਪੱਕਾ ਨਿਯਮ ਬਣਾ ਦਿੱਤਾ ਗਿਆ ਹੈ ਕਿ ਜੋ ਵੀ ਮੁਲਾਜ਼ਮ ਅਨੈਤਿਕ ਕਾਰਵਾਈ ਅਤੇ ਨਸ਼ਾਖੋਰੀ ਆਦਿ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਅਜਿਹੇ ਮੁਲਾਜ਼ਮ ਨੂੰ ਗੁਰਦੁਆਰਾ ਪ੍ਰਬੰਧ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜ਼ਿੰਮੇਵਾਰ ਅਹੁੁੱਦਿਆਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਜਿਨ੍ਹਾਂ ਦਾ ਸਮਾਂ ਇਕ ਥਾਂ ’ਤੇ 2 ਸਾਲ ਤੋਂ ਵੱਧ ਹੋ ਗਿਆ ਹੈ, ਉਨ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਬੰਧ ਚੁਸਤ ਦਰੁੱਸਤ ਰਹਿ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media