Sunday, March 22, 2026

ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜ਼ੂਮਾ ਤੇ ਗੁਰਨੈਬ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜਿਆ।ਜਿਸ ਵਿੱਚ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਸ਼੍ਰੋਮਣੀ ਕਮੇਟੀ ਜਰਨਲ ਚੋਣਾਂ ਸਹੀ ਸਮੇਂ ਕਰਵਾਉਣ ਦੀ ਮੰਗ ਕੀਤੀ ਗਈ।
                  ਆਗੂਆਂ ਨੇ ਕਿਹਾ ਕਿ ਗੁਰੁ ਘਰਾਂ ਦੀਆਂ ਜ਼ਮੀਨਾਂ ਬਾਦਲ ਪਰਿਵਾਰ ਵਲੋਂ ਚਹੇਤਿਆਂ ਨੂੰ ਸਸਤੇ ਰੇਟਾਂ ਉਪਰ ਠੇਕੇ ‘ਤੇ ਦੇ ਕੇ ਗੁਰੂ ਦੀ ਗੋਲਕ ‘ਤੇ ਡਾਕਾ ਮਾਰਿਆ ਜਾ ਰਿਹਾ ਹੈ।ਇਸੇ ਤਰਾਂ ਹੀ ਲੰਗਰਾਂ, ਦੇਗਾਂ ਆਦਿ ਦੀ ਖਰੀਦ ਸਮੇਂ ਵੱਡੇ ਪੱਧਰ ‘ਤੇ ਘਪਲੇ ਹੋ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਫੌਰੀ ਤੌਰ ‘ਤੇ ਸਿੱਖ ਕੌਮ ਨੂੰ ਇਨਸਾਫ ਦਿਵਾਉਣ ਦੀ ਕ੍ਰਿਪਾਲਤਾ ਕੀਤੀ ਜਾਵੇ।ਤਾਂ ਜੋ ਸਿੱਖ ਕੌਮ ਕੋਈ ਵੱਡਾ ਐਕਸ਼ਨ ਸ਼ੁਰੂ ਕਰਨ ਲਈ ਮਜ਼ਬੂਰ ਨਾ ਹੋਵੇ ।
               ਇਸ ਮੌਕੇ ਜਗਮੀਤ ਸਿੰਘ ਜਿਲ੍ਹਾ ਯੂਥ ਪ੍ਰਧਾਨ, ਹਰਦੇਵ ਸਿੰਘ ਗੱਗੜਪੁਰ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬੀਬੀ ਹਰਪਾਲ ਕੌਰ ਜਿ਼ਲ੍ਹਾ ਪ੍ਰਧਾਨ ਇਸਤਰੀ ਵਿੰਗ, ਮੱਘਰ ਸਿੰਘ ਸਰਕਲ ਪ੍ਰਧਾਨ, ਗੁਰਦੀਪ ਸਿੰਘ ਕਾਲਾਝਾੜ ਅਤੇ ਕਾਕੂ ਸਿੰਘ ਖਿਲਰੀਆਂ ਆਦਿ ਆਗੂ ਵੀ ਹਾਜ਼ਰ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …