ਪਟਿਆਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਖੇਡ ਜਗਤ ਦੇ ਧਰੂ ਤਾਰੇ ਫਲਾਇੰਗ ਸਿੱਖ
ਪਦਮ ਸ੍ਰੀ ਸਰਦਾਰ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਪ੍ਰੋ. ਬਡੂੰਗਰ ਨੇ ਇਸ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਕਰਦਿਆਂ ਕਿਹਾ ਕਿ ਮਿਲਖਾ ਸਿੰਘ ਨੇ ਆਪਣੀ ਸਖਤ ਮਿਹਨਤ ਅਤੇ ਘਾਲਣਾ ਨਾਲ ਪੰਜਾਬ ਸਮੇਤ ਭਾਰਤ ਦਾ ਨਾਂ ਦੇਸ਼ ਦੁਨੀਆਂ ਵਿੱਚ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਸਾਡੇ ਨੌਜਵਾਨ ਖਿਡਾਰੀਆਂ ਲਈ ਚਾਨਣ ਮੁਨਾਣ ਮੁਨਾਰੇ ਦਾ ਕਾਰਜ਼ ਕਰਦੇ ਰਹਿਣਗੇ।
ਉਨਾਂ ਨੇ ਸਰਦਾਰ ਮਿਲਖਾ ਸਿੰਘ ਦੇ ਸਪੁੱਤਰ ਰਾਜੀਵ ਮਿਲਖਾ ਸਿੰਘ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਮਿਲਖਾ ਸਿੰਘ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਖਿਡਾਰੀ ਮਿਲਖਾ ਸਿੰਘ ਦਾ ਸਦੀਵੀ ਵਿਛੋੜਾ ਅਕਹਿ ਅਤੇ ਅਸਹਿ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media