ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 898 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ ਘੁੰਮ ਰਹੇ 51 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media