Thursday, June 25, 2026

ਨਗਰ ਕੌਂਸਲ ਨੇ ਹੱਲ ਕਰਵਾਈ ਵਾਰਡ ਨੰਬਰ 11 ਦੀ ਸੀਵਰੇਜ਼ ਸਮੱਸਿਆ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਕੱਝ ਦਿਨਾਂ ਤੋਂ ਵਾਰਡ ਨੰਬਰ 11 ਦੇ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਪ੍ਰਿਥੀ ਚੰਦ ਅਤੇ ਹੇਮੰਤ ਚੋਪੜਾ ਵੱਲੋਂ ਇਹ ਸਮੱਸਿਆ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਦੇ ਧਿਆਨ ਵਿੱਚ ਲਿਆਂਦੀ ਗਈ।ਜਿਸ ’ਤੇ ਉਨਾਂ ਨੇ ਅੱਜ ਖ਼ੁਦ ਮੌਕੇ ’ਤੇ ਜਾ ਕੇ ਸੀਵਰੇਜ ਦੀ ਮੁਰੰਮਤ ਕਰਵਾਈ।ਕੌਂਸਲ ਪ੍ਰਧਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।ਇਸ ਮੌਕੇ ਸੂਰਜ ਖੋਸਲਾ, ਵਿੱਕੀ ਗਿੱਲ, ਸਖੀ ਚੰਦਰ, ਬਲਬੀਰ, ਅਭੈ ਵਰਮਾ ਅਤੇ ਇਲਾਕਾ ਵਾਸੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …