
ਅੰਮ੍ਰਿਤਸਰ, 5 ਨਵੰਬਰ ( ਜਗਦੀਪ ਸਿੰਘ ਸ’ਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਆਰੰਭ ਸਵੱਛ ਭਾਰਤ ਅਭਿਆਨ ਤਹਿਤ ਪੋਸਟਰ ਮੇਕਿੰਗ, ਡਿਬੇਟ ਅਤੇ ਸਜਾਵਟ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ।ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੱੜ ਕੇ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿ’ਸਾ ਲਿਆ।ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਆਲੁੇਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਨਾਲ ਸੰਬੰਧਿਤ ਦਿਹਾੜੇ ਮਨਾਉਣ ਲਈ ਵੱਖੁਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਗਏ ਹਨ ਜਿਹਨਾਂ ਰਾਹੀ ਵਿਦਿਆਰਥੀਆਂ ਨੂੰ ਇਹਨਾਂ ਸ਼ਖਸੀਅਤਾਂ ਦੇ ਵਿਚਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ।ਭਾਰਤ ਦੇ ਲੌਹਪੁਰਖ ਸz. ਵਲੱਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ।
ਇਹਨਾਂ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਲਈ ਇ’ਕ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕ ਸ਼੍ਰੀਮਤੀ ਅਮਰਪਾਲੀ, ਸ੍ਰੀਮਤੀ ਪ੍ਰਵੀਨ ਕੁਮਾਰੀ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਦਲਜਿੰਦਰ ਕੌਰ, ਸ਼੍ਰੀਮਤੀ ਰਾਜ ਕੁਮਾਰੀ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀਮਤੀ ਦਪਿੰਦਰ ਕੌਰ, ਸz. ਮੁਖਤਾਰ ਸਿੰਘ ਅਤੇ ਸ੍ਰੀ ਸੁਰੇਸ਼ ਕੁਮਾਰ ਹਾਜ਼ਰ ਸਨ ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media