ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੂਤਰਾਂ ਅਨੁਸਾਰ ਸਾਬਕਾ ਆਈ.ਜੀ ਪੁਲੀਸ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ ਦੇ ਮੈਂਬਰ ਰਹੇ
ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।ਆਪਣੀ ਰਾਜਨੀਤੀ ਦੀ ਪਾਰੀ ਆਮ ਆਦਮੀ ਪਾਰਟੀ ਤੋਂ ਸ਼ੁਰੂ ਕਰਨ ਦੀ ਉਨਾਂ ਨੇ ਅਜੇ ਪੁਸ਼ਟੀ ਨਹੀਂ ਕੀਤੀ।ਪਰ ਇੰਨਾਂ ਜਰੂਰ ਕਿਹਾ ਹੈ ਕਿ ਇਸ ਬਾਰੇ ਉਹ ਸਮਾਂ ਆਉਣ ‘ਤੇ ਦੱਸਣਗੇ।
ਇਸੇ ਦੌਰਾਨ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਸੋਮਵਾਰ ਨੂੰ ਅੰਮ੍ਰਿਤਸਰ ਆ ਰਹੇ ਹਨ।ਉਹ ਇਥੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਰੂਬਰੂ ਹੋਣਗੇ।ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੇਜ਼ਰੀਵਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅਤੇ ਸ੍ਰੀ ਦੁਰਗਿਆਨਾ ਮੰਦਰ ਵੀ ਜਾਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media