ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਸਿੱਖ ਸਕਾਲਰ ਅਤੇ ਸਾਬਕਾ ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ ਦਾ ਅੱਜ ਪਟਿਆਲਾ ਵਿਖੇ ਦਿਹਾਂਤ
ਹੋ ਗਿਆ।ਉਹ ਇਨਸਾਈਕਲੋਪੀਡੀਆ ਆਫ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਸੰਪਾਦਕ ਵੀ ਰਹੇ।70 ਸਾਲਾ ਡਾ. ਜੋਧ ਸਿੰਘ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਡਾ. ਜੋਧ ਸਿੰਘ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਦਾ ਹਿੰਦੀ ਵਿੱਚ ਅਨੁਵਾਦ ਕੀਤਾ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਜੋਧ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਸਿੱਖ ਸਾਹਿਤਕ ਖੇਤਰ ਲਈ ਵੱਡਾ ਘਾਟਾ ਦੱਸਿਆ ਹੈ। ਜਿੰਨਾਂ ਦੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media